#Watch Video : ਹੁਸ਼ਿਆਰਪੁਰ ਨਿਵਾਸੀ ਸਬ ਇੰਸਪੈਕਟਰ ਸਤਨਾਮ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ

ਮੁਕੇਰੀਆਂ/ਹਾਜੀਪੁਰ (ਜਸਵੀਰ ਪੁਰੇਵਾਲ, ਗੁਰਪ੍ਰੀਤ ਸਿੰਘ) ਹਾਜੀਪੁਰ ਬਲਾਕ ਅੰਦਰ ਪੈਂਦੇ ਪਿੰਡ ਸਨੇੜਾ ਦੇ ਰਹਿਣ ਵਾਲੇ ਏ ਐੱਸ ਆਈ ਸਤਨਾਮ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਨੇੜਾ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ.

ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੰਜਾਬ ਪੁਲਿਸ ਲੁਧਿਆਣਾ ਪੁਲਿਸ ਲਾਈਨ ਵਿੱਚ ਬਤੌਰ ਏ ਐੱਸ ਆਈ ਆਪਣੀ ਸੇਵਾ ਨਿਭਾ ਰਹੇ ਸਨ ਪਰ ਕੁਝ ਚਿਰਾਂ ਤੋਂ ਕਿਸੇ ਬਿਮਾਰੀ ਕਾਰਨ ਛੁੱਟੀ ਤੇ ਸਨ ਜਿਸ ਦਾ ਇਲਾਜ ਲੁਧਿਆਣਾ ਦੇ ਡੀ ਐੱਮ ਸੀ ਹਸਪਤਾਲ ਵਿੱਚ ਚੱਲ ਰਿਹਾ ਸੀ .

ਪਿਛਲੇ ਕੁਝ ਦਿਨਾਂ ਤੋਂ ਜ਼ਿਆਦਾ ਜ਼ਿਆਦਾ ਬਿਮਾਰ ਹੋ ਜਾਣ ਕਾਰਨ ਇਨ੍ਹਾਂ ਨੂੰ ਲੁਧਿਆਣਾ ਦੇ ਡੀ ਐੱਮ ਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਕੱਲ੍ਹ ਇਨ੍ਹਾਂ ਦੀ ਮੌਤ ਹੋ ਗਈ ਜਿਸਨੂੰ ਸੁਣਦਿਆਂ ਹੀ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਮਿ੍ਰਤਕ ਸਤਨਾਮ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਦਲਜੀਤ ਕੌਰ ਅਤੇ ਦੋ ਬੇਟੀਆਂ ਅਤੇ ਇੱਕ ਬੇਟੇ ਨੂੰ ਛੱਡ ਗਿਆ ਹੈ.


ਲੁਧਿਆਣਾ ਪੁਲਿਸ ਲਾਈਨ ਤੋਂ ਆਈ ਸਤਨਾਮ ਸਿੰਘ ਦੇ ਸੀਨੀਅਰ ਇੰਸਪੈਕਟਰ ਸਰਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਇੱਕ ਵਧੀਆ ਤੇ ਨੇਕ ਦਿਲ ਇਨਸਾਨ ਸੀ ਜ਼ੋ ਪੁਲਿਸ ਵਿੱਚ ਬਤੌਰ ਡਰਾਇਵਰ ਸੇਵਾ ਨਿਭਾ ਰਿਹਾ ਸੀ ਜਿਸ ਦੇ ਜਾਣ ਕਾਰਨ ਸੁੱਮਚੇ ਪੁਲਿਸ ਮੁਹਕਮੇ ਨੂੰ ਪੂਰਾ ਨਾ ਹੋਣ ਵਾਲ਼ਾ ਘਾਟਾ ਪਿਆ ਹੈ .

 

ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਨਾਲ਼ ਪੂਰੀ ਹਮਦਰਦੀ ਹੈ ਅਤੇ ਉਹ ਉਨ੍ਹਾਂ ਦੀ ਹਰ ਵੇਲੇ ਹਰ ਪ੍ਰਕਾਰ ਦੀ ਸਹਾਇਤਾ ਕਰਨ ਲਈ ਵਚਨਬੱਧ ਰਹਿਣਗੇ ਇੰਸਪੈਕਟਰ ਬਲਦੇਵ ਸਿੰਘ ਨੇ ਕਿਹਾ ਸਤਨਾਮ ਸਿੰਘ ਦੇ ਜਾਣ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਉਹ ਪੁਲਿਸ ਪ੍ਰਸ਼ਾਸਨ ਵਲੋਂ ਇਹ ਕੋਸ਼ਿਸ਼ ਰਿਹੇਗੀ ਉਨ੍ਹਾਂ ਪਰਿਵਾਰ ਨੂੰ ਮੁਸ਼ਕਲ ਨਾ ਆਵੇ ਉਨ੍ਹਾਂ ਕਿਹਾ ਕਿ ਬੱਚੇ ਛੋਟੇ ਹਨ ਬੱਚੇ ਵੱਡੇ ਹੋਣ ਤੇ ਪਰਿਵਾਰ ਨੂੰ ਪੁਲਿਸ ਵਿੱਚ ਇੱਕ ਜਣੇ ਨੂੰ ਨੋਕਰੀ ਦੇਂਣ ਦੀ ਕੋਸ਼ਿਸ਼ ਕੀਤੀ ਜਾਵੇਗੀ ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਅਤੇ ਰਿਸ਼ਤੇਦਾਰਾਂ ਪਰਿਵਾਰ ਦੀ ਹਾਜ਼ਰੀ ਵਿੱਚ ਪੁਲਿਸ ਦੇ ਜਵਾਨਾਂ ਵੱਲੋਂ ਹਥਿਆਰਾਂ ਨਾਲ ਸਲਾਮੀ ਦੇਕੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਭੇਟ ਕੀਤਾ ਗਿਆ ਚਿਤਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਵੱਲੋਂ ਦਿੱਤੀ ਗਈ

Related posts

Leave a Reply