WEATHER UPDATE : ਪੰਜਾਬ,ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ : ਮੌਸਮ ਵਿਭਾਗ ਵੱਲੋਂ 29 ਜੁਲਾਈ ਤੱਕ ਭਾਰੀ ਬਾਰਸ਼ ਦੀ ਚਿਤਾਵਨੀ

ਚੰਡੀਗੜ੍ਹ :

ਮੌਸਮ ਵਿਭਾਗ ਵੱਲੋਂ 29 ਜੁਲਾਈ ਤੱਕ ਭਾਰੀ ਬਾਰਸ਼ ਦੀ ਚਿਤਾਵਨੀ

Weather Update: ਭਾਰਤੀ ਮੌਸਮ ਵਿਭਾਗ (IMD) ਨੇ 28 ਜੁਲਾਈ ਤੱਕ ਕਈ ਰਾਜਾਂ ਲਈ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਮਹਾਰਾਸ਼ਟਰ, ਤੇਲੰਗਾਨਾ, ਕਰਨਾਟਕ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਪੂਰਬੀ ਮਾਲਵਾ ਵਿਚ 27 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਜਿਸ ਦੇ ਮੁਤਾਬਕ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ.

ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਿੰਨ ਦਿਨਾਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਵਿੱਚ ਕਮੀ ਆਵੇਗੀ।

Related posts

Leave a Reply