WHETHER UPDATE PUNJAB : ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਲਈ ਯੈਲੋ ਅਲਰਟ ਕੀਤਾ ਜਾਰੀ

ਚੰਡੀਗੜ੍ਹ:  ਪੰਜਾਬ ਦੇ ਮੌਸਮ ਨੇ ਫਰਵਰੀ ਦੇ ਪਹਿਲੇ ਦਿਨ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਹੋਈ ਦਰਮਿਆਨੀ ਬਾਰਿਸ਼ ਕਾਰਨ ਮੌਸਮ ਅੰਗੜਾਈ  ਲਈ ਹੈ। ਇਸ ਦੌਰਾਨ  ਭਾਰੀ ਮੀਂਹ ਦੇ ਵਿਚਕਾਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਜ਼ਿਲ੍ਹਾ ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਲੁਧਿਆਣਾ ਪੂਰਬੀ, ਨਕੋਦਰ, ਫਗਵਾੜਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ ਸਾਹਿਬ, ਭੁਲੱਥ ਵਿੱਚ, ਮਾਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਰੂਪਨਗਰ, ਬਲਾਚੌਰ, ਮੋਗਾ, ਜ਼ੀਰਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਚ ਤੂਫਾਨ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵੀਰਵਾਰ ਨੂੰ ਵੀ ਕਈ ਥਾਵਾਂ ‘ਤੇ ਸੰਘਣੀ ਧੁੰਦ, 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

 

Related posts

Leave a Reply