ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

ਕਿਹਾ, ‘ਲੋਕਾਂ ਦੀ ਅਵਾਜ਼ ਸੁਣਨਾ ਸਰਕਾਰਾਂ ਦਾ ਫਰਜ਼’

ਇਹ ਕਰਤਾਰਪੁਰ ਲਾਂਘਾ ਖੋਲਣ ਦਾ ਸਮਾਂ-ਜੇਕਰ ਪਾਕਿਸਤਾਨ  ਖੋਲ ਸਕਦਾ ਹੈ ਤਾਂ ਅਸੀਂ ਕਿਉਂ ਨਹੀਂਂ ?

551ਵੇਂ ਪ੍ਰਕਾਸ਼ਪੁਰਬ ਸਮਾਗਮਾਂ ਦੀ ਸੰਪੂਰਨਤਾ ਮੌਕੇ ਸੁਲਤਾਨਪੁਰ  ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਗੁਰਦਾਸਪੁਰ / ਡੇਰਾ ਬਾਬਾ ਨਾਨਕ 30 ਨਵੰਬਰ ( ਅਸ਼ਵਨੀ ):- 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਖੇਤੀ ਮਾਰੂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗਾਂ ਪ੍ਰਤੀ ਅੜੀਅਲ ਰਵੱਈਆ ਕਿਉਂ ਅਪਣਾ ਰਹੀ ਹੈ ਅਤੇ ਉਨਾਂ ਦੀ ਗੱਲ ਕਿਉਂ ਨਹੀਂ ਸੁਣੀ ਜਾ ਰਹੀ’।  

ਮੁੱਖ ਮੰਤਰੀ ਨੇ ਕਿਹਾ ਕਿ ‘ ਲੋਕਾਂ ਦੀ ਗੱਲ ਸੁਣਨਾ ਸਰਕਾਰਾਂ ਦਾ ਫਰਜ਼ ਹੁੰਦਾ ਹੈ’ਦੋਹਾਂ ਇਤਿਹਾਸਕ ਸਥਾਨਾਂ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਜੇਕਰ ਅਨੇਕਾਂ ਸੂਬਿਆਂ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨਾਂ ਵਿਚ ਤਿੱਖਾ ਸੰਘਰਸ਼ ਕਰ ਰਹੇ ਹਨ ਤਾਂ ਲਾਜਮੀ ਹੈ ਕਿ ਉਹ ਇਨਾਂ ਕਾਨੂੰਨਾਂ ਕਾਰਨ ਚਿੰਤਾ ਵਿਚ ਹਨ। ਉਨਾਂ ਆਪਣੀ ਸਰਕਾਰ ਦੀ ਕਿਸਾਨਾਂ ਦੇ ਹੱਕ ਵਿਚ ਡਟਕੇ ਖੜਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਪ੍ਰਧਾਨ ਮੰਤਰੀ ਵਲੋਂ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਣ ਦੇ ਸਟੈਂਡ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਸ਼ੁਰੂ ਤੋਂ ਹੀ ਅਜਿਹਾ ਕਹਿ ਰਹੇ ਹਨ ਜਿਸ ਕਰਕੇ ਪੰਜਾਬ ਨੂੰ ਆਪਣੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਬਿੱਲ ਪਾਸ ਕਰਨੇ ਪਏ।  

Related posts

Leave a Reply