ਲੇਟੈਸਟ ਨਿਊਜ਼ : ਬੈਂਸ ਦੇ ਖਿਲਾਫ਼ ਬਲਾਤਕਾਰ ਦੇ ਕਥਿਤ ਦੋਸ਼ ਦੀ ਜਾਂਚ ਕਰ ਰਹੀ ਮਹਿਲਾ ਆਈ.ਪੀ.ਐਸ. ਅਧਿਕਾਰੀ ਦਾ ਤਬਾਦਲਾ

ਚੰਡੀਗੜ੍ਹ , 21ਨਵੰਬਰ:
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼
ਇਕ ਮਹਿਲਾ ਵੱਲੋਂ ਬਲਾਤਕਾਰ ਦੇ ਦੋਸ਼ ਲਗਾਏ ਜਾਣ ਦੇ ਮਾਮਲੇ ਦੀ ਜਾਂਚ ਜਿਸ ਮਹਿਲਾ ਆਈ.ਪੀ.ਐਸ. ਅਧਿਕਾਰੀ ਨੂੰ ਸੌਂਪੀ ਗਈ ਸੀ, ਅੱਜ
ਉਸਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਗ਼ੌਰਤਲਬ  ਹੈ ਕਿ ਲੁਧਿਆਣਾ ਦੀ ਇਕ ਵਿਧਵਾ ਔਰਤ ਨੇ ਸ: ਬੈਂਸ ‘ਤੇ ਬਲਾਤਕਾਰ, ਧੋਖਾਧੜੀ ਅਤੇ ਧਮਕੀਆਂ ਦੇਣ ਆਦਿ ਜਿਹੇ ਅਨੇਕਾਂ ਗੰਭੀਰ
ਦੋਸ਼ ਲਗਾਏ ਸਨ ਅਤੇ ਇਸ ਸੰਬੰਧੀ ਉਸ ਵੱਲੋਂ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅੱਗਰਵਾਲ ਨੂੰ ਪੰਜਾਬੀ ਵਿੱਚ ਲਿਖ ਕੇ ਦਿੱਤੀ  ਗਈ ਸੀ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅੱਗਰਵਾਲ ਨੇ ਇਸ ਮਾਮਲੇ ਦੀ ਜਾਂਚ ਜੁਆਇੰਟ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਸ੍ਰੀਮਤੀ
ਕੰਵਰਦੀਪ ਕੌਰ ਆਈ.ਪੀ.ਐਸ. ਨੂੰ ਸੌਂਪੀ ਸੀ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਸੇ ਦੌਰਾਨ ਅੱਜ ਰਾਜ ਸਰਕਾਰ ਵੱਲੋਂ 3 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਸੰਬੰਧੀ ਹੁਕਮ ਜਾਰੀ ਕੀਤੇ ਗਏ
ਜਿਨ੍ਹਾਂ ਵਿੱਚ ਸ੍ਰੀਮਤੀ ਕੰਵਰਦੀਪ ਕੌਰ ਦਾ ਨਾਂਅ ਵੀ ਸ਼ਾਮਲ ਹੈ। ਉਨ੍ਹਾਂ ਨੂੰ ਸ: ਜਸਪ੍ਰੀਤ ਸਿੰਘ ਸਿੱਧੂ ਆਈ.ਪੀ.ਐਸ. ਦੀ ਥਾਂ ਕਪੂਰਥਲਾ ਦਾ
ਐਸ.ਐਸ.ਪੀ.ਨਿਯੁਕਤ ਕੀਤਾ ਗਿਆ ਹੈ।

Related posts

Leave a Reply