UPDATED: ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਦਾ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆ ਮਾਰ ਕੇ ਕਤਲ

ਫਰੀਦਕੋਟ: ਫਰੀਦਕੋਟ ‘ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਦਾ 2 ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼ਹਿਰਵਾਸੀ ਅਮਨ ਵੜਿੰਗ ਨੇ ਕਿਹਾ ਕਿ ਜਿਸ ਜਗ੍ਹਾ ਇਹ ਵਾਰਦਾਤ ਵਾਪਰੀ ਹੈ, ਉਹ ਵੀਆਈਪੀ ਰੋਡ ਹੈ ਅਤੇ ਇਥੇ ਭਾਰੀ ਟਰੈਫਿਕ ਵੀ ਰਹਿੰਦਾ। ਇਥੇ ਜੁਬਲੀ ਸਿਨੇਮਾਂ ਚੌਕ ‘ਚ ਪੁਲਿਸ ਦਾ ਨਾਕਾ ਲੱਗਾ ਰਹਿੰਦਾ ਹੈ। ਅਜਿਹੀ ਜਗ੍ਹਾ ‘ਤੇ ਸ਼ਰੇਆਂਮ ਖੌਫਨਾਕ ਘਟਨਾਂ ਨੂੰ ਅੰਜਾਮ ਦੇਣ ਨਾਲ ਜਿਲ੍ਹੇ ਅੰਦਰ ਕਾਨੂੰਨ ਵਿਵਸਥਾਂ ਵੀ ਸਵਾਲ ਖੜ੍ਹੇ ਹੋਏ ਹਨ।

ਐਸਪੀ ਅਪ੍ਰੇਸ਼ਨ ਫਰੀਦਕੋਟ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਕਰੀਬ ਪੌਣੇ ਕੁ ਪੰਜ ਵਜੇ ਕੁਝ ਅਣਪਛਾਤੇ ਨੌਜਵਾਨਾਂ ਨੇ ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਨੂੰ ਉਸ ਸਮੇਂ ਗੋਲੀਆ ਮਾਰ ਕੇ ਮਾਰ ਦਿੱਤਾ ਜਦ ਉਹ ਆਪਣੇ ਕਿਸੇ ਦੋਸਤ ਦੀ ਦੁਕਾਨ ‘ਚੋਂ ਬਾਹਰ ਆ ਕੇ ਆਪਣੀ ਗੱਡੀ ‘ਚ ਬੈਠਣ ਲੱਗਾ ਸੀ।

ਉਨ੍ਹਾਂ ਦੱਸਿਆ ਕਿ ਮੌਕੇ ‘ਤੇ 12/13 ਖਾਲੀ ਕਾਰਤੂਸ ਮਿਲੇ ਹਨ ਜਿੰਨਾਂ ਤੋਂ ਪਤਾ ਚੱਲਦਾ ਹੈ ਕਿ 12/13 ਰਾਉਂਡ ਫਾਇਰ ਹੋਏ ਹਨ। ਉਹਨਾਂ ਕਿਹਾ ਕਿ ਲਾਸ਼ ਨੂੰ ਕਬਜੇ ‘ਚ ਲੈ ਲਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਕਤਲ ਦੇ ਕਾਰਨਾਂ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਹਮਲਾਵਰਾਂ ਦੀ ਭਾਲ ਲਈ ਸੀਸੀਟੀਵੀ ਕੈਮਰਿਆ ਦੀ ਮਦਦ ਲੈ ਰਹੀ ਹੈ।  

Related posts

Leave a Reply