ਅਣਗਹਿਲੀ ਲਈ ਸਕੂਲ ਮੁਖੀ ਹੋਵੇਗਾ ਜ਼ਿੰਮੇਵਾਰ, ਪੰਜਾਬ ਸਕੂਲ ਸਿੱਖਿਆ ਬੋਰਡ  ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2025, ਫਾਰਮ ਭਰਨ ਸਬੰਧੀ ਸ਼ਡਿਊਲ ਜਾਰੀ,

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ  ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2025 (ਰੈਗੂਲਰ) ਸਕੂਲਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ ਸਬੰਧਤ ਸਕੂਲਾਂ ਦੀ ਲਾਗ-ਇਨ ਆਈਡੀ ’ਤੇ ਉਪਲਬਧ ਹੈ।

ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਸਾਰੀ ਅਣਗਹਿਲੀ ਲਈ ਸਕੂਲ ਜ਼ਿੰਮੇਵਾਰ ਹੋਵੇਗਾ। ਅਜਿਹੀ ਸੂਰਤ ’ਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਨਿਯਮਾਂ ਅਧੀਨ  ਕਾਰਵਾਈ ਕੀਤੀ ਜਾਵੇਗੀ।

ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਕੇਸਾਂ ’ਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ ਐਲੀਮੈਂਟਰੀ) ਨੂੰ ਲਿਖ ਕੇ ਭੇਜਿਆ ਗਿਆ ਹੈ ।

1000
1000

Related posts

Leave a Reply