ਆਮ ਆਦਮੀ ਪਾਰਟੀ ਦੇ ਆਗੂਆਂ ਵੀ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਸਫਾਈ ਕਰਮਚਾਰੀ ਦੇ ਹੱਕ ‘ਚ ਨਿੱਤਰੇ

ਗੜ੍ਹਦੀਵਾਲਾ 1 ਜੂਨ (ਚੌਧਰੀ) : 31 ਮਈ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸਫ਼ਾਈ ਸੇਵਕਾਂ ਵੱਲੋਂ 8 ਵੇਂ ਦਿਨ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਫ਼ਾਈ ਸੇਵਕਾਂ ਦੇ ਹੱਕ ‘ਚ ਨਿੱਤਰ ਕੇ ਸਾਹਮਣੇ ਆਏ ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਸੂਬਾ ਵਾਇਸ ਪ੍ਰਧਾਨ ਜਸਵੀਰ ਸਿੰਘ ਰਾਜਾ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਸਫ਼ਾਈ ਕਰਕੇ ਦੇਸ਼ ਨੂੰ ਸਾਫ ਸੁਥਰਾ ਬਣਾਉਣ ਦੇ ਹੀ ਕੀ ਸਗੋਂ ਗੰਦਗੀ ਤੋਂ ਦੂਸ਼ਿਤ ਵਾਤਵਰਨ ਨੂੰ ਬਚਾਉਣ ਤੇ ਬਿਮਾਰੀਆਂ ਦੇ ਫੈਲਣ ਤੋਂ ਰੋਕਣ ‘ਚ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖੂਬਸੂਰਤ ਬਣਾਉਣ ਦੇ ਹੀ ਕੀ ਸਗੋਂ ਗੰਦਗੀ ਤੋਂ ਦੂਸ਼ਿਤ ਵਾਤਵਰਨ ਨੂੰ ਬਚਾਉਣ ਤੇ ਬਿਮਾਰੀਆਂ ਦੇ ਫੈਲਣ ਤੋਂ ਰੋਕਣ ‘ਚ ਅਹਿਮ ਚਾਹੀਦਾ ਸੀ ਇਹਨਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਜਾਵੇ ਪਰ ਮੰਦਭਾਗੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਕੁਝ ਵੱਖਰਾ ਦੇਣ ਦੀ ਬਜਾਏ ਇਨ੍ਹਾਂ ਨੂੰ ਬਣਦੇ ਹੱਕ ਵੀ ਨਹੀਂ ਦਿੱਤੇ ਜਾ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਲੋਕ ਤੇ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਪੱਕਾ ਕਰੇ, ਇਨ੍ਹਾਂ ਦੀਆਂ ਤਨਖਾਹਾਂ ‘ਚ ਵਾਧਾ ਕਰ ਅਤੇ ਸਫਾਈ ਸੇਵਕਾਂ ਦੇ ਬਣਦੇ ਹੱਕ ਪੂਰੇ ਦਿੱਤੇ ਜਾਣ।
ਇਸ ਮੌਕੇ ਮਾਸਟਰ ਰਛਪਾਲ ਸਿੰਘ, ਚੌਧਰੀ ਰਾਜਵਿੰਦਰ ਸਿੰਘ ਰਾਜਾ, ਕੁਲਦੀਪ ਮਿੰਟੂ, ਸਿਮਰਜੀਤ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ ਬਾਹਲਾ ਰੋਸ-ਪ੍ਰਦਰਸ਼ਨ ‘ਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਬੀਰਬਲ ਤ ਕਲਿਆਣ, ਬਲਵੀਰ,ਪਾਰਸ ਮਲਿਕ, ਖੁਸ਼ਕਰਨ ਮਲਹੋਤਰਾ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

Related posts

Leave a Reply