ਐਸ.ਡੀ.ਐਮ. ਪਠਾਨਕੋਟ ਕਾਲਾ ਰਾਮ ਕਾਂਸਲ ਵੱਲੋਂ ਹਲਕਾ ਭੋਆ ਦੇ ਸਰਕਾਰੀ ਸਮਾਰਟ ਸਕੂਲ ਦਾ ਦੌਰਾ

 ਐਸ.ਡੀ.ਐਮ. ਪਠਾਨਕੋਟ ਸ੍ਰੀ ਕਾਲਾ ਰਾਮ ਕਾਂਸਲ ਵੱਲੋਂ ਹਲਕਾ ਭੋਆ ਦੇ ਪਿੰਡ ਬਨੀ ਲੋਧੀ ਵਿਖੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦਾ ਕੀਤਾ ਦੋਰਾ

—-ਸਟੇਡੀਅਮ ਬਨੀ ਲੋਧੀ ਵਿਖੇ ਵਣ ਮਹਾਂਉਤਸਵ ਅਧੀਨ ਪੋਦਾ ਲਗਾ ਕੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਲਈ ਕੀਤਾ ਪ੍ਰੇਰਿਤ

ਪਠਾਨਕੋਟ 28 ਜੁਲਾਈ 2023 (ਰਾਜਨ ਬਿਊਰੋ ) ਸਰਕਾਰੀ ਸਕੂਲਾਂ ਅੰਦਰ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ ਹਰ ਸੁਵਿਧਾ ਉਪਲੱਬਦ ਕਰਵਾਈ ਜਾ ਰਹੀ ਹੈ ਅਤੇ ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ ਇਸ ਦੇ ਨਾਲ ਹੀ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ ਵੱਲੋਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਬਨੀ ਲੋਧੀ ਦੇ ਦੋਰੇ ਦੋਰਾਨ ਕੀਤਾ ਗਿਆ। ਇਸ ਮੋਕੇ ਤੇ ਸਰਵਸ੍ਰੀ ਰਾਜੇਸਵਰ ਸਲਾਰੀਆਂ ਡਿਪਟੀ ਡੀ.ਈ.ਓ. ਸੈਕੰਡਰੀ, ਡੀ.ਜੀ. ਸਿੰਘ ਡਿਪਟੀ ਡੀ.ਈ.ਓ. ਪ੍ਰਾਇਮਰੀ, ਰਜਿੰਦਰ ਸਿੰਘ ਸਰਪੰਚ ਪਿੰਡ ਬਨੀ ਲੋਧੀ, ਰਾਜੇਸ ਕੁਮਾਰ ਪਿ੍ਰੰਸੀਪਲ ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।
ਜਿਕਰਯੋਗ ਹੈ ਕਿ ਸ੍ਰੀ ਕਾਲਾ ਰਾਮ ਕਾਂਸਲ ਵੱਲੋਂ ਹਲਕਾ ਭੋਆ ਦੇ ਪਿੰਡ ਬਨੀ ਲੋਧੀ ਵਿਖੇ ਸਥਿਤ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਬਨੀ ਲੋਧੀ ਦਾ ਦੋਰਾ ਕੀਤਾ ਗਿਆ। ਉਨ੍ਹਾਂ ਵੱਲੋਂ ਸਕੂਲਾਂ ਦਾ ਪ੍ਰਬੰਧਨ ਦੇਖਿਆ ਗਿਆ, ਕਲਾਸਾਂ ਵਿੱਚ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਦਿੱਤੀ ਜਾ ਰਹੀ ਸਿੱਖਿਆ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੋਕੇ ਤੇ ਵਣ ਮਹਾਂਉਤਸਵ ਵੀ ਮਨਾਇਆ ਗਿਆ ਜਿਸ ਦੋਰਾਨ ਐਸ.ਡੀ.ਐਮ. ਪਠਾਨਕੋਟ ਵੱਲੋਂ ਸਟੇਡੀਅਮ ਬਨੀ ਲੋਧੀ ਵਿਖੇ ਪੋਦਾ ਵੀ ਲਗਾਇਆ ਗਿਆ ।
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅੰਦਰ ਕਾਫੀ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਵਧੀਆਂ ਢੰਗ ਨਾਲ ਬੱਚਿਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਰਟ ਕਲਾਸਾਂ ਅੰਦਰ ਬੱਚਿਆਂ ਨੂੰ ਆਨ ਲਾਈਨ ਸਿੱਖਿਆ ਵੀ ਦਿੱਤੀ ਜਾ ਰਹੀ ਹੈ । ਉਨ੍ਹਾਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਦੇ ਲਈ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਧਰਤੀ ਦੀ ਸੰਭਾਲ ਦੇ ਲਈ ਜਿਆਦਾ ਤੋਂ ਜਿਆਦਾ ਪੋਦੇ ਲਗਾ ਕੇ ਧਰਤੀ ਨੂੰ ਹਰਿਆ ਭਰਿਆ ਕਰਨ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਲਗਾਏ ਹੋਏ ਪੋਦਿਆਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ।

Related posts

Leave a Reply