ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਰ ਸਖਤੀ ਨਾਲ ਨਿਪਟੇਗੀ ਪੁਲਿਸ – ਐੱਸ.ਐੱਸ.ਪੀ. ਬਟਾਲਾ April 24, 2020April 24, 2020 Adesh Parminder Singh ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਰ ਸਖਤੀ ਨਾਲ ਨਿਪਟੇਗੀ ਪੁਲਿਸ – ਐੱਸ.ਐੱਸ.ਪੀ. ਬਟਾਲਾਆਪਦਾ ਪ੍ਰਬੰਧਨ ਐਕਟ ਤਹਿਤ ਦੋਸ਼ੀ ਵਿਅਕਤੀ ਨੂੰ ਪਾਸਪੋਰਟ ਬਣਾਉਣ ਵਿੱਚ ਆ ਸਕਦੀ ਹੈ ਕਾਨੂੰਨੀ ਅੜਚਨਬਟਾਲਾ, 24 ਅਪ੍ਰੈਲ ( ਸੰਜੀਵ ਨੲੀਅਰ , ਅਵਿਨਾਸ਼ ) – ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਆਪਣੇ ਘਰਾਂ ਅੰਦਰ ਹੀ ਰਹਿਣ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਸਰਕਾਰ ਵਲੋਂ ਕਰਫਿਊ ਤੋਂ ਛੋਟ ਦਿੱਤੀ ਗਈ ਹੈ ਜਾਂ ਜੇ ਕਿਸੇ ਨੇ ਕਰਫਿਊ ਪਾਸ ਬਣਾਇਆ ਹੈ ਤਾਂ ਓਹੀ ਵਿਅਕਤੀ ਆਪਣੇ ਘਰ ਤੋਂ ਬਾਹਰ ਆਵੇ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਆਉਣ ਵਾਲੇ ਵਿਅਕਤੀ ਲਈ ਵੀ ਮੂੰਹ ਉੱਪਰ ਮਾਸਕ ਲਗਾਉਣਾ ਜਰੂਰੀ ਹੈ।ਐੱਸ.ਐੱਸ.ਪੀ. ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਜਿਹੜੇ ਵਿਅਕਤੀ ਕਰਫਿਊ ਦੀ ਉਲੰਘਣਾ ਕਰਨਗੇ ਉਨਾਂ ਖਿਲਾਫ 2005 ਦੇ ਆਪਦਾ ਪ੍ਰਬੰਧਨ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਆਪਦਾ ਪ੍ਰਬੰਧਨ ਐਕਟ ਤਹਿਤ ਦੋਸ਼ੀ ਨੂੰ 2 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਿਰੁੱਧ ਇਸ ਧਾਰਾ ਤਹਿਤ ਮਾਮਲਾ ਦਰਜ ਹੋਵੇਗਾ ਭਵਿੱਖ ਵਿੱਚ ਉਨ੍ਹਾਂ ਨੂੰ ਪਾਸਪੋਰਟ ਬਣਾਉਣ ਵਿੱਚ ਕਾਨੂੰਨੀ ਮੁਸ਼ਕਲ ਆ ਸਕਦੀ ਹੈ। ਇਸ ਤੋਂ ਇਲਾਵਾ ਇਸ ਧਾਰਾਂ ਦੇ ਦੋਸ਼ੀਆਂ ਦੇ ਬਣੇ ਹੋਏ ਪਾਸਪੋਰਟ ਵੀ ਜਬਤ ਕੀਤੇ ਜਾ ਸਕਦੇ ਹਨ। ਉਨਾਂ ਕਿਹਾ ਕਿ ਕਰਿਫਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਉਨਾਂ ਦੱਸਿਆ ਕਿ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਨੂੰ ਆਰਜ਼ੀ ਓਪਨ ਜੇਲ ਘੋਸ਼ਿਤ ਕੀਤਾ ਗਿਆ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਇਸ ਓਪਨ ਜੇਲ ਵਿੱਚ ਰੱਖਿਆ ਜਾ ਰਿਹਾ ਹੈ।ਸ. ਘੁੰਮਣ ਨੇ ਸਾਰੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਅਤੇ ਕਰਫਿਊ ਦੌਰਾਨ ਘਰਾਂ ਵਿਚੋਂ ਬਾਹਰ ਨਾ ਨਿਕਲਣ। ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਬਟਾਲਾ ਪੁਲਿਸ ਵਲੋਂ ਸ਼ਹਿਰ ਵਿੱਚ ਹੋਕਾ ਵੀ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਬਟਾਲਾ ਵਾਸੀ ਕਿਸੇ ਵੀ ਸਹਾਇਤਾ ਜਾਂ ਸ਼ਿਕਾਇਤ ਲਈ 112 ਨੰਬਰ ’ਤੇ ਕਾਲ ਕਰ ਸਕਦੇ ਹਨ, ਪੁਲਿਸ ਵਲੋਂ ਤੁਰੰਤ ਐਕਸ਼ਨ ਲਿਆ ਜਾਵੇਗਾ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...