ਕੈਨੇਡਾ : ਵੈਨ ਤੇ ਟ੍ਰਾਲੇ ਦੀ ਸਿੱਧੀ ਟੱਕਰ ਹੋ ਗਈ ਜਿਸ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਓਂਟਾਰੀੳ / ਕੈਨੇਡਾ : ਓਂਟਾਰੀੳ  ਦੀ ਟਾਊਨਸ਼ਿਪ ਹਰਥਰ ਦੇ ਹਾਈਵੇਅ-6 ਨੇੜੇ ਵੈਲਿੰਗਟਨ ਰੋਡ ‘ਤੇ ਵੈਨ ਤੇ ਟ੍ਰਾਲੇ ਦੀ ਸਿੱਧੀ ਟੱਕਰ ਹੋ ਗਈ ਜਿਸ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋਈ ਹੈ। ਇਨ੍ਹਾਂ ਵਿਚੋਂ ਇਕ ਨੌਜਵਾਨ ਫਰੀਦਕੋਟ ਤੇ ਇਕ ਜਲੰਧਰ ਨਾਲ ਤਾਅਲੁੱਕ ਰੱਖਦਾ ਹੈ। ਤੀਜੇ ਨੌਜਵਾਨ ਬਾਰੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹਾਦਸੇ ‘ਚ ਮਾਰੇ ਗਏ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਨੇ ਹਸਪਤਾਲ ਜਾ ਕੇ ਦਮ ਤੋੜਿਆ। ਇਹ ਤਿੰਨੋਂ ਜਾਣੇ ਵੈਨ ‘ਚ ਸਵਾਰ ਸਨ।

ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜੇ ਪਿੰਡ ਸ਼ਿਮਰੇਵਾਲਾ ਦੇ ਨੌਜਵਾਨ ਦੇ ਰਿਸ਼ਤੇਦਾਰ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਤੇ ਰਾਜਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ 21 ਸਾਲਾ ਕਿਰਨਪ੍ਰੀਤ ਸਿੰਘ ਸਾਲ 2019 ‘ਚ ਕੈਨੇਡਾ ‘ਚ ਸਟੱਡੀ ਵੀਜ਼ੇ ‘ਤੇ ਗਿਆ ਸੀ। ਬੀਤੀ ਰਾਤ ਉਹ ਕਾਰ ‘ਚ ਸਵਾਰ 3 ਨੌਜਵਾਨਾਂ ਨਾਲ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਸਾਹਮਣਿਓਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਦੌਰਾਨ ਕੁੱਲ ਚਾਰ ਜਾਣਿਆਂ ਦੀ ਹੋਣ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਪਰਿਵਾਰ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਮਿ੍ਤਕ ਕੈਫੀ ਮਾਪਿਆਂ ਦਾ ਇਕਲੌਤਾ ਪੋੁੱਤਰ ਸੀ। ਇਸ ਖਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Related posts

Leave a Reply