ਕੈਬਨਿਟ ਮੰਤਰੀ ਅਰੋੜਾ ਨੇ ਸਿਵਲ ਹਸਪਤਾਲ ‘ਚ ਪੁੱਛਿਆ ਜ਼ਖ਼ਮੀਆਂ ਦਾ ਹਾਲ

ਮੁਫਤ ਕਰਵਾਇਆ ਜਾਵੇਗਾ ਜ਼ਖਮੀਆਂ ਦਾ ਇਲਾਜ, ਕਮਿਸ਼ਨਰ ਨਗਰ ਨਿਗਮ ਨੂੰ ਨਿਰਮਾਣ ਅਧੀਨ ਇਮਾਰਤ ਦੀ ਜਾਂਚ ਕਰਨ ਦੇ ਨਿਰਦੇਸ਼
ਹੁਸ਼ਿਆਰਪੁਰ,(Vikas Julka) : ਘੰਟਾਘਰ ਚੌਂਕ ਹੁਸ਼ਿਆਰਪੁਰ ਨੇੜੇ ਨਿਰਮਾਣ ਅਧੀਨ ਬਿਲਡਿੰਗ ਦਾ ਇਕ ਹਿੱਸਾ ਡਿੱਗਣ ਕਾਰਨ ਜ਼ਖਮੀ ਹੋਏ 6 ਵਿਅਕਤੀਆਂ ਦਾ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਹਾਲ-ਚਾਲ ਪੁੱਛਿਆ। ਸ਼੍ਰੀ ਅਰੋੜਾ ਚੰਡੀਗੜ• ਤੋਂ ਸਿੱਧੇ ਸਿਵਲ ਹਸਪਤਾਲ ਪਹੁੰਚੇ ਅਤੇ ਕੀਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਉਨ•ਾਂ ਕਿਹਾ ਕਿ ਜ਼ਖਮੀਆਂ ਦਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ ਅਤੇ ਇਲਾਜ ਦੌਰਾਨ ਕਿਸੇ ਵੀ ਤਰ•ਾਂ ਦੀ ਕਮੀ-ਪੇਸ਼ੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਨਿਰਮਾਣ ਅਧੀਨ ਬਿਲਡਿੰਗ ਦੀ ਜਾਂਚ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਨੂੰ ਸੌਂਪ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਜੇਕਰ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ, ਤਾਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ•ਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਚੈਕ ਕੀਤਾ ਜਾਵੇਗਾ ਕਿ ਇਸ ਬਿਲਡਿੰਗ ਦਾ ਨਕਸ਼ਾ ਅਤੇ ਹੋਰ ਜ਼ਰੂਰੀ ਸ਼ਰਤਾਂ ਪੂਰੀਆਂ ਕੀਤੀਆਂ ਗਈਆਂ ਹਨ ਜਾਂ ਨਹੀਂ।

Related posts

Leave a Reply