ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਬਾਬਾ ਦੀਪ ਸਿੰਘ ਸੇਵਾ ਦਲ ਵਲੋਂ 10 ਮਈ ਨੂੰ ਕਰਵਾਇਆ ਜਾਣ ਵਾਲਾ 67 ਵਾਂ ਰਾਸ਼ਨ ਵੰਡ ਸਮਾਰੋਹ ਨੂੰ ਕੀਤਾ ਰੱਦ

ਇਸ ਵਾਰ ਜਰੂਰਤਮੰਦ ਪਰਿਵਾਰਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ ਰਾਸ਼ਨ: ਮਨਜੋਤ ਤਲਵੰਡੀ 

ਗੜ੍ਹਦੀਵਾਲਾ 9 ਮਈ (ਚੌਧਰੀ) :ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਹਰ ਮਹੀਨੇ ਦੀ 10 ਤਾਰੀਖ ਨੂੰ ਜਰੂਰਤਮੰਦ ਲੋਕਾਂ ਲਈ ਰਾਸ਼ਣ ਵੰਡ ਸਮਾਰੋਹ ਕਰਵਾਇਆ ਜਾਂਦਾ ਹੈ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੁਸਾਇਟੀ ਵਲੋਂ 10 ਮਈ ਨੂੰ ਕਰਵਾਇਆ ਜਾਣ ਵਾਲਾ 67 ਵਾਂ ਰਾਸ਼ਣ ਵੰਡ ਸਮਾਰੋਹ ਨੂੰ ਰੱਦ ਕੀਤਾ ਗਿਆ ਹੈ। ਇਸ ਸਬੰਧੀ ਸੁਸਾਇਟੀ ਦੇ ਮੁੱਖ ਸੇਵਾਦਾਰ ਸਰਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਵਾਰ ਇਸ ਸਮਾਗਮ ਦਾ ਰਾਸ਼ਨ ਜਰੂਰਤਮੰਦ ਪਰਿਵਾਰਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸਰਦਾਰ ਮਨਜੋਤ ਸਿੰਘ ਤਲਵੰਡੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਿਨ ਬ ਦਿਨ ਵੱਧਦੀ ਜਾ ਰਹੀ ਹੈ ਆਪਣਾ ਅਤੇ ਆਪਣੇ ਪਰਿਵਾਰ ਦਾ ਖਿਆਲ ਰੱਖੋ ਅਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨ ਅਤੇ ਬਹੁਤ ਜਰੂਰੀ ਕੰਮ ਲਈ ਘਰੋਂ ਬਾਹਰ ਨਿਕਲਣ।ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਬਹੁਤ ਲੋੜ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸਰਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਕਮਲਜੀਤ ਸਿੰਘ, ਬਲਦੇਵ ਸਿੰਘ, ਗਗਨਦੀਪ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰਾਂ ਹਾਜਰ ਸਨ। 

Related posts

Leave a Reply