ਖੇਤੀਬਾੜੀ ਮਸ਼ੀਨਰੀ ਨਾਲ ਸਬੰਧਤ ਸਪੇਅਰ ਪਾਰਟਸ ਦੀਆਂ ਦੁਕਾਨਾਂ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ•ਣ ਦੀ ਛੋਟ

-ਖੇਤੀਬਾੜੀ ਮਸ਼ੀਨਰੀ ਨਾਲ ਸਬੰਧਤ ਸਪੇਅਰ ਪਾਰਟਸ ਦੀਆਂ ਦੁਕਾਨਾਂ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ•ਣ ਦੀ ਛੋਟ

ਹੁਸ਼ਿਆਰਪੁਰ, 23 ਅਪ੍ਰੈਲ ( ADESH PARMINDER SINGH )

: ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਖੇਤੀਬਾੜੀ ਮਸ਼ੀਨਰੀ ਨਾਲ ਸਬੰਧਿਤ ਸਪੇਅਰ ਪਾਰਟਸ ਦੀਆਂ ਦੁਕਾਨਾਂ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ•ਣ ਦੀ ਛੋਟ ਦਿੱਤੀ ਗਈ ਹੈ। ਜ਼ਿਲ•ਾ ਮੈਜਿਸਟ੍ਰੇਟ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ ਅਤੇ ਇਸ ਦੌਰਾਨ ਕਣਕ ਦੀ ਕਟਾਈ ਨੂੰ ਮੁੱਖ ਰੱਖਦੇ ਹੋਏ ਜੋ ਪਹਿਲਾਂ ਛੋਟ ਦਿੱਤੀ ਗਈ ਸੀ, ਉਸ ਵਿੱਚ ਵਾਧਾ ਕਰਦਿਆਂ ਹੁਣ ਖੇਤੀਬਾੜੀ ਮਸ਼ੀਨਰੀ ਨਾਲ ਸਬੰਧਿਤ ਸਪੇਅਰ ਪਾਰਟਸ ਦੀਆਂ ਦੁਕਾਨਾਂ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ•ਣ ਦੀ ਛੋਟ ਦਿੱਤੀ ਗਈ ਹੈ।
         ਜ਼ਿਲ•ਾ ਮੈਜਿਸਟ੍ਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਉਕਤ ਛੋਟ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣ ਦੇ ਨਾਲ-ਨਾਲ ਹਰ ਵਿਅਕਤੀ ਵਲੋਂ ਮਾਸਕ ਦੀ ਵਰਤੋਂ ਕਰਨੀ ਜ਼ਰੂਰੀ ਹੋਵੇਗੀ। ਉਨ•ਾਂ ਕਿਹਾ ਕਿ ਮਾਸਕ ਨਾ ਪਾਉਣ ਦੀ ਸੂਰਤ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  

Related posts

Leave a Reply