BREAKING NEWS: ਛੇ ਜ਼ਿਲ੍ਹਿਆਂ ਤੋਂ ਭਾਰੀ ਪੁਲੀਸ ਫੋਰਸ ਤਾਇਨਾਤ, ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੁਲਸ ਦਾ ਘੇਰਾ ਤੋੜ ਦਿੱਤਾ, ਸਮਰਥਕਾਂ ਨੇ ਤਲਵਾਰਾਂ ਚਲਾਈਆਂ, ਕਈ ਪੁਲਿਸ ਮੁਲਾਜ਼ਮ ਜ਼ਖ਼ਮੀ

ਅੰੰਮਿ੍ਤਸਰ : ਵਾਰਿਸ ਪੰਜਾਬ ਦੇ ਮੁਖੀ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਵਿੱਚ ਸਥਿਤੀ ਤਣਾਅਪੂਰਨ ਬਣ ਗਈ ਹੈ। ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੁਲਸ ਦਾ ਘੇਰਾ ਤੋੜ ਦਿੱਤਾ ਅਤੇ ਥਾਣੇ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਪੁਲਿਸ ਅਤੇ ਸਮਰਥਕਾਂ ਵਿਚਕਾਰ ਹਿੰਸਕ ਝੜਪਾਂ ਵੀ ਹੋਈਆਂ। ਸਮਰਥਕਾਂ ਨੇ ਤਲਵਾਰਾਂ ਵੀ ਚਲਾਈਆਂ, ਜਿਸ ਕਾਰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ.

 ਇਲਾਕੇ ਵਿੱਚ ਦੁਕਾਨਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਥਾਣੇ ਨੂੰ ਜਾਣ ਵਾਲੇ ਰਸਤਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਆਉਣ-ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।  ਕਰੀਬ ਛੇ ਜ਼ਿਲ੍ਹਿਆਂ ਤੋਂ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇਲਾਕੇ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਇਸ ਦੀ ਅਗਵਾਈ ਖੁਦ ਐਸਐਸਪੀ ਕਰ ਰਹੇ ਹਨ।

Related posts

Leave a Reply