ਜਸਵਿੰਦਰ ਸਿੰਘ ਜੱਸਾ ਨੂੰ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਬਣਨ ਤੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਸਨਮਾਨਿਤ


ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਅੱਜ ਯੂਥ ਬਲਾਕ ਪ੍ਰਧਾਨ ਅਚਿਨ ਸ਼ਰਮਾ ਦੀ ਅਗਵਾਈ ਵਿੱਚ ਯੂਥ ਕਾਂਗਰਸ ਵਰਕਰਾਂ ਨੇ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਬਣਨ ਤੇ ਜਸਵਿੰਦਰ ਸਿੰਘ ਜੱਸਾ ਨੂੰ ਵਧਾਈ ਦਿੰਦਿਆਂ ਉਨਾਂ ਦੇ ਘਰ ਪਹੁੰਚ ਕੇ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਸਨਮਾਨਿਤ ਕੀਤਾ ਹੈ। ਇਸ ਯੂਥ ਕਾਂਗਰਸ ਵਰਕਰਾਂ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਸਬੰਧੀ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਨਵ ਨਿਯੁਕਤ ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਨੇ ਕਿਹਾ ਕਿ ਪਾਰਟੀ ਦੇ ਸਹਿਯੋਗ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪਹਿਲਾਂ ਹੀ ਸ਼ਹਿਰ ਵਿਚ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਬਦੌਲਤ ਸ਼ਹਿਰ ਵਿਚ ਵਿਕਾਸ ਕਾਰਜਾਂ ਦੇ ਕੰਮ ਜੋਰਾਂ ਤੇ ਹਨ। ਪੂਰੇ ਸ਼ਹਿਰ ਵਿਚ ਸੀਵਰੇਜ਼ ਪਾਉਣ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਹੁਣ ਉਨਾਂ ਵਲੋਂ ਸੜਕਾਂ ਬਣਾਉਣ ਦੀ ਪ੍ਰਕਿਰਿਆ ਵੀ ਸ਼ੂਰੂ ਕਰਵਾ ਦਿੱਤੀ ਗਈ ਹੈ। ਉਨਾਂ ਕਿਹਾ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਿਨਾਂ ਭੇਦਭਾਵ ਵਿਕਾਸ ਕਾਰਜਾਂ ਦੇ ਕੰਮ ਕਰਵਾਉਣ ਲਈ ਬਚਨਵੱਧ ਹੈ। ਇਸ ਮੌਕੇ ਯੂਥ ਬਲਾਕ ਪ੍ਰਧਾਨ ਅਚਿਨ ਸ਼ਰਮਾ, ਜੋਰਾਵਰ ਸਿੰਘ, ਕਮਲਜੀਤ ਸਿੰਘ,ਵਿਕਾਸ ਵਰਮਾ, ਅਸ਼ੋਕ ਕੁਮਾਰ ਆਦਿ ਹਾਜਰ ਸਨ।

Related posts

Leave a Reply