ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 1094 ਸ਼ੱਕੀ ਮਰੀਜਾਂ ਵਿਚੋਂ 769 ਮਰੀਜ਼ਾਂ ਦੀ ਰਿਪੋਰਟ ਨੈਗਟਿਵ

ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 1094 ਸ਼ੱਕੀ ਮਰੀਜਾਂ ਵਿਚੋਂ 769 ਮਰੀਜ਼ਾਂ ਦੀ ਰਿਪੋਰਟ ਨੈਗਟਿਵ
ਕਰੋਨਾ ਵਾਇਰਸ ਤੋਂ ਬਚਣ ਲਈ ਲੋਕ ਘਰਾਂ ਵਿਚ ਰਹਿਣ ਨੂੰ ਤਰਜੀਹ ਦੇਣ

ਗੁਰਦਾਸਪੁਰ, 29 ਅਪ੍ਰੈਲ (  ਅਸ਼ਵਨੀ   )
ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 1094  ਸ਼ੱਕੀ ਮਰੀਜਾਂ ਵਿਚੋਂ 769 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 324 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ। ਇਕ ਮਰੀਜ਼ ਵਾਸੀ ਭੈਣੀ ਪਸਵਾਲ ਦਾ ਦਿਹਾਂਤ ਹੋ ਚੁੱਕਾ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ।
          ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜ਼ਿਲੇ ਅੰਦਰ ਕਰਫਿਊ ਲਗਾਇਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼/ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਲੋਕ ਘਰਾਂ ਵਿਚ ਰਹਿਣ ਅਤੇ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ। ਘਰਾਂ ਤੋਂ ਬਾਹਰ ਜਰੂਰੀ ਕੰਮ ਲਈ ਨਿਕਲਣ ਸਮੇਂ ਮਾਸਕ ਲਾਜ਼ਮੀ ਤੋਰ ਤੋ ਪਹਿਨਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਜਰੂਰ ਧੋਣ। ਉਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਘਰ ਸੁਰੱਖਿਅਤ ਜਗਾ ਹੈ ਅਤੇ ਘਰਾਂ ਵਿਚ ਰਹਿ ਕੇ ਅਸੀ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਸਕਦੇ ਹਾਂ।
—————————————

Related posts

Leave a Reply