ਜੀਓ ਦਫਤਰ ਦਸੂਹਾ ਸਾਹਮਣੇ ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਧਰਨਾ 141 ਵੇਂ ਦਿਨ ‘ਚ ਦਾਖਲ

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਮੋਦੀ ਸਰਕਾਰ ਹਰ ਮੁਹਾਜ਼ ਤੇ ਫੇਲ੍ਹ ਸਾਬਿਤ ਹੋਈ : ਹਰਬੰਸ ਸਿੰਘ ਧੂਤ
 
ਗੜਦੀਵਾਲਾ 8 ਮਈ (ਚੌਧਰੀ) : ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ  ਜੀਓ ਦਫਤਰ ਦਸੂਹਾ ਵਿਖੇ 19 ਦਸੰਬਰ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ‘ਚ ਬੋਲਦਿਆਂ ਹਰਬੰਸ ਸਿੰਘ ਧੂਤ ਤੇ ਚਰਨਜੀਤ ਚਠਿਆਲ ਨੇ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਮੋਦੀ ਸਰਕਾਰ ਹਰ ਮੁਹਾਜ਼ ਤੇ ਫੇਲ੍ਹ ਸਾਬਿਤ ਹੋਈ ਹੈ। ਕੋਰੋਨਾ ਮਹਾਂਮਾਰੀ ਨਾਲ ਪੀਡ਼ਤ ਮਰੀਜ਼ਾਂ ਨੂੰ ਆਕਸੀਜਨ ਨਹੀਂ ਮਿਲ ਰਹੀ ਤੇ ਸੈਂਕੜਿਆਂ ਦੀ ਗਿਣਤੀ ਵਿਚ ਹਰਰੋਜ ਮਰੀਜ਼ ਦਮ ਤੋੜ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਮਹਿੰਗਾਈ ਦੀਆਂ ਸਾਰੀਆਂ ਹੱਦਾਂ ਪਾਰ ਕਰਦਾ ਨਜ਼ਰ ਆਉਂਦਾ ਹੈ। ਮਹਾਂਮਾਰੀ ਦੇ ਨਾਲ ਵਧੀ ਬੇਰੁਜ਼ਗਾਰੀ ਅਤੇ ਮਹਿੰਗਾਈ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਰੱਖਿਆ ਹੈ।ਸਰਕਾਰ ਨੂੰ ਚਾਹੀਦਾ ਹੈ ਕਿ ਮਹਿੰਗਾਈ ਨੂੰ ਠੱਲ੍ਹ ਪਾਈ ਜਾਵੇ ਅਤੇ ਗ਼ਰੀਬ,ਲੋੜਵੰਦ,ਬੇਸਹਾਰਾ ਲੋਕਾਂ ਦੀ ਆਰਥਕ ਮਦਦ ਕੀਤੀ ਜਾਵੇ। ਅੱਜ ਦੇ ਧਰਨੇ ਵਿੱਚ ਚਰਨਜੀਤ ਸਿੰਘ ਚਠਿਆਲ, ਹਰਬੰਸ ਸਿੰਘ ਧੂਤ, ਹਰਪਾਲ ਸਿੰਘ ਤੋਏ, ਬਾਬਾ ਨਾਹਰ ਸਿੰਘ,ਰਣਜੀਤ ਸਿੰਘ,ਅਵਤਾਰ ਸਿੰਘ, ਚਰਨਜੀਤ ਸਿੰਘ ਗੜ੍ਹਦੀਵਾਲਾ, ਗੁਰਬਚਨ ਸਿੰਘ ਤੋਏ, ਸਰਬਜੀਤ ਸਿੰਘ ਤੂਰ ਆਦਿ ਹਾਜ਼ਰ ਸਨ। 

Related posts

Leave a Reply