ਜੀਓ ਦਫ਼ਤਰ ਦਸੂਹਾ ਮੂਹਰੇ ਕੁੱਲ ਹਿੰਦ ਕਿਸਾਨ ਸਭਾ ਅਤੇ ਮਜ਼ਦੂਰ ਯੂਨੀਅਨ ਵੱਲੋਂ 115 ਦਿਨ ਵੀ ਧਰਨਾ ਜਾਰੀ

ਗੜਦੀਵਾਲਾ 13 ਅਪ੍ਰੈਲ (ਚੌਧਰੀ) :  ਅੱਜ ਵੈਸਾਖੀ ਵਾਲੇ ਦਿਨ ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਜੀਓ ਦਫਤਰ ਦਸੂਹਾ ਮੂਹਰੇ 115 ਵੇਂ ਦਿਨ ਵੀ ਧਰਨਾ ਜਾਰੀ ਰਿਹਾ ਹੈ।ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਚਰਨਜੀਤ ਚਠਿਆਲ, ਚੈਂਚਲ ਸਿੰਘ ਪਵਾ ਆਦਿ ਨੇ ਕਿਹਾ ਕਿ  ਮੋਦੀ ਸਰਕਾਰ ਚਾਹੇ ਜਿੰਨੀਆਂ ਮਰਜੀ ਚਾਲਾਂ ਚੱਲ ਲਵੇ ਆਖਿਰ ਕਿਸਾਨਾਂ ਦੀ ਜਿੱਤ ਯਕੀਨੀ ਅਤੇ ਪੱਕੀ ਹੋਵੇਗੀ। ਉਨਾਂ ਕਿਹਾ ਕਿ ਕਿਸਾਨਾਂ ਦੇ ਦ੍ਰਿੜ ਇਰਾਦੇ ਮੋਦੀ ਸਰਕਾਰ ਨੂੰ ਹਰ ਹਾਲਤ ਵਿਚ ਝੁਕਣਾ ਹੀ ਪਵੇਗਾ।ਉਨਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਮਨਸੂਬਿਆਂ ਨੂੰ ਕਿਸੀ ਵੀ ਕੀਮਤ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਜਦ ਤੱਕ ਮੋਦੀ ਸਰਕਾਰ ਕਿਸਾਨਾਂ ਵਿਰੁੱਧ ਬਣਾਏ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਅੱਜ ਦੇ ਧਰਨੇ ਵਿਚ ਚਰਨਜੀਤ ਚਠਿਆਲ, ਚੈਂਚਲ ਸਿੰਘ ਪਵਾ,ਰਘਵੀਰ ਸਿੰਘ ਤੋਏ,ਸੁੱਖਾ ਸਿੰਘ ਸੁੱਖਾ,ਸੁਖਦੇਵ ਸਿੰਘ, ਅਵਤਾਰ ਸਿੰਘ, ਮੱਖਣ ਸਿੰਘ ਘੋਗਰਾ, ਹਰਪਾਲ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।

Related posts

Leave a Reply