ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਨ ਐਸ ਐਸ ਯੂਨਿਟ ਦੇ ਵਲੰਟੀਅਰ ਵਲੋਂ ਅੰਤਰ ਰਾਸ਼ਟਰੀ ਤੰਬਾਕੂ ਰਹਿਤ ਦਿਵਸ ਮਨਾਇਆ



ਦਸੂਹਾ 2 ਜੂਨ (ਚੌਧਰੀ) : ਸੈਕਟਰੀ, ਯੂਨੀਵਰਸਿਟੀ ਗਰਾਂਟ ਕਮਿਸ਼ਨ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਡਾ ਅਮਰਦੀਪ ਗੁਪਤਾ ਦੀ ਯੋਗ ਅਗਵਾਈ ਹੇਠ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਨ ਐਸ ਐਸ ਯੂਨਿਟ ਦੇ ਵਲੰਟੀਅਰ ਵਲੋਂ ਆਨਲਾਈਨ ਅੰਤਰ-ਰਾਸ਼ਟਰੀ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਜਿਸ ਦੇ ਮੱਦੇਨਜ਼ਰ ਜਿਥੇ ਤੰਬਾਕੂ ਦੇ ਨੁਕਸਾਨ ਅਤੇ ਸਾਵਧਾਨੀਆਂ ਸੰਬੰਧੀ ਆਨ ਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਉਥੇ ਵਲੰਟੀਅਰ ਨੇ ਆਪਣੇ ਸਮਾਜ ਅਤੇ ਦੇਸ਼ ਨੂੰ ਤੰਬਾਕੂ ਮੁਕਤ ਸਮਾਜ ਦੀ ਸਿਰਜਣਾ ਦਾ ਪ੍ਰਣ ਲੈਂਦਿਆਂ ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਨੂੰ ਸੇਵਨ ਨਾ ਕਰਨ ਦੀ ਸਹੁੰ ਵੀ ਚੁੱਕੀ। ਪ੍ਰਿੰਸੀਪਲ ਡਾ ਅਮਰਦੀਪ ਗੁਪਤਾ ਨੇ ਵਲੰਟੀਅਰ ਨੂੰ ਇਸ ਦਿਹਾੜੇ ਸੰਦੇਸ਼ ਦਿੰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਤੰਬਾਕੂ ਪ੍ਰਤੀ ਜਾਗਰੂਕਤਾ ਲਈ ਨੌਜਵਾਨਾਂ ਨੂੰ ਇਕ ਅੰਦੋਲਨ ਛੇੜਨਾ ਚਾਹੀਦਾ ਹੈ। ਤੰਬਾਕੂ ਦੇ ਸੇਵਨ ਨਾਲ ਦਿਲ ਦੀਆਂ ਬੀਮਾਰੀਆਂ, ਸਾਹ ਦੀਆਂ ਬੀਮਾਰੀਆਂ, ਫੇਫੜਿਆਂ ਦੀਆਂ ਬੀਮਾਰੀਆਂ ਤੇ ਕੈਂਸਰ ਵਰਗੀਆਂ ਕਈ ਬੀਮਾਰੀਆਂ ਕਾਰਨ ਲੱਖਾਂ ਲੋਕ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਕੋਵਿਡ-19 ਦੇ ਦੌਰ ਵਿੱਚ ਇਸ ਪ੍ਰਤੀ ਹੋਰ ਜਾਗਰੂਕ ਹੋਣ ਦੀ ਜਰੂਰਤ ਹੈ ਕਿਉਂਕਿ ਕੋਰੋਨਾ ਵਾਇਰਸ ਵੀ ਫੇਫੜਿਆਂ ਨੂੰ ਹੀ ਨੁਕਸਾਨ ਪਹੁੰਚਦਾ ਹੈ। ਪ੍ਰੋਗਰਾਮ ਅਫਸਰ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਨੇ ਤੰਬਾਕੂ ਦੇ ਸੇਵਨ ਕਾਰਨ ਤੇ ਖਾਸ ਕਰ ਵਿਦਿਆਰਥੀਆਂ ਨੂੰ ਇਸ ਪ੍ਰਤੀ ਸੁਚੇਤ ਕੀਤਾ। ਡਾ ਸੀਤਲ ਸਿੰਘ ਨੇ ਅੰਤਰ-ਰਾਸ਼ਟਰੀ ਤੰਬਾਕੂ ਮੁਕਤ ਦਿਵਸ ਦੀ ਪ੍ਰਸੰਗਿਕਤਾ ਬਾਰੇ ਚਰਚਾ ਕਰਦਿਆਂ ਪੋਸਟਰ ਮੇਕਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਲੰਟੀਅਰ ਦਾ ਧੰਨਵਾਦ ਕੀਤਾ।

Related posts

Leave a Reply