ਜੈਨ ਸਨਜ਼ ਸਟੋਰ ਦੇ ਮਾਲਕ ਸਚਿਨ ਜੈਨ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲ਼ੀ ਮਾਰ ਦਿੱਤੀ, ਮੌਤ

ਜਲੰਧਰ : ਬੀਤੀ ਰਾਤ ਨੌਂ ਵਜੇ ਦੇ ਕਰੀਬ ਸੋਢਲ ਚੌਕ ‘ਚ ਸਥਿਤ ਜੈਨ ਸਨਜ਼ ਕਰਿਆਨਾ ਸਟੋਰ ਦੇ ਮਾਲਕ ਸਚਿਨ ਜੈਨ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲ਼ੀ ਮਾਰ ਦਿੱਤੀ ਜਿਸ ਨਾਲ ਉਹ ਜ਼ਖ਼ਮੀ ਹੋ ਗਏ ਸਨ। ਜ਼ਖਮੀ ਹਾਲਤ ‘ਚ ਉਨ੍ਹਾਂ ਨੂੰ ਗੁਆਂਢੀ ਵੱਲੋਂ ਐਕਟਿਵਾ ‘ਤੇ ਬਿਠਾ ਕੇ ਅਲੱਗ-ਅਲੱਗ ਹਸਪਤਾਲਾਂ ‘ਚ ਲਿਜਾਇਆ ਗਿਆ ਪਰ ਕਿਸੇ ਵੀ ਨਿੱਜੀ ਹਸਪਤਾਲ ਵਾਲੇ ਨੇ ਦਾਖਲ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। 
 
 ਬਾਅਦ ਵਿੱਚ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਪਟੇਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ। ਥਾਣਾ ਅੱਠ ਦੀ ਪੁਲਸ ਨੇ ਅਣਪਛਾਤੇ ਕਾਤਲਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਚਿਨ ਦੇ ਪੇਟ ‘ਚੋਂ ਗੋਲ਼ੀ ਨਹੀਂ ਕੱਢੀ ਜਾ ਸਕੀ ਤੇ ਜ਼ਿਆਦਾ ਖ਼ੂਨ ਵਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਹੁਣ ਉਨ੍ਹਾਂ ਦੀ ਲਾਸ਼ ਸਿਵਲ ਹਸਪਤਾਲ ਲਿਜਾਈ ਜਾਵੇਗੀ, ਜਿੱਥੇ ਪੋਸਟਮਾਰਟਮ ਕੀਤਾ ਜਾਵੇਗਾ। ਜੇਕਰ ਕਿਸੇ ਵੀ ਹਸਪਤਾਲ ਨੇ ਸਮਾਂ ਰਹਿੰਦੇ ਪੇਟ ‘ਚੋਂ ਗੋਲ਼ੀ ਕੱਢੀ ਹੁੰਦੀ ਤਾਂ ਉਨ੍ਹਾਂ ਦੀ ਜਾਨ ਬਚ ਸਕਦੀ ਸੀ।
 
ਜੈਨ ਕਰਿਆਨਾ ਸਟੋਰ ਰਾਤ ਕਰੀਬ ਸਵਾ ਨੌਂ ਵਜੇ ਬਾਈਕ ‘ਤੇ ਚਾਰ ਨੌਜਵਾਨ ਆਏ। ਦੋ ਨੌਜਵਾਨ ਦੁਕਾਨ ਦੇ ਅੰਦਰ ਗਏ ਤੇ ਸਾਮਾਨ ਲੈਣ ਬਹਾਨੇ ਸਚਿਨ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਸਚਿਨ ਨੇ ਵਿਰੋਧ ਕੀਤਾ ਤਾਂ ਉਸ ਨੂੰ ਗੋਲ਼ੀ ਮਾਰ ਕੇ ਉੱਥੋਂ ਫ਼ਰਾਰ ਹੋ ਗਏ। ਲੇਟੇਰੇ ਉੱਥੋਂ ਦੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਚੁੱਕੇ ਹਨ। 

 

Related posts

Leave a Reply