ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਿਸਾਰ ਅਦਾਲਤ ਤੋਂ ਫਰਲੋ ਮਿਲੀ

ਲੁਧਿਆਣਾ :  ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੋਮਵਾਰ ਨੂੰ ਹਿਸਾਰ ਅਦਾਲਤ ਤੋਂ ਫਰਲੋ ਮਿਲ ਗਈ ਹੈ । ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮ ਗਈ ਹੈ। 117 ਵਿਧਾਨ ਸਭਾ ਸੀਟਾਂ ਵਿਚੋਂ 56 ‘ਤੇ ਡੇਰਾ ਸਿਰਸਾ ਦਾ ਕਾਫੀ ਪ੍ਰਭਾਵ ਹੈ। ਆਉਣ ਵਾਲੇ ਦਿਨਾਂ ‘ਚ ਡੇਰਾ ਪੰਜਾਬ ਚੋਣਾਂ ‘ਚ ਸਮਰਥਨ ਨੂੰ ਲੈ ਕੇ ਵੱਡਾ ਐਲਾਨ ਕਰ ਸਕਦਾ ਹੈ।

ਸੂਬੇ ਵਿੱਚ ਭਾਜਪਾ ਇਸ ਵਾਰ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਡੇਰਾ ਸਿਰਸਾ ਕਿਸ ‘ਤੇ ਮਿਹਰਬਾਨੀ ਨਾਲ ਨਜ਼ਰ ਰੱਖਦਾ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਹਰਿਆਣਾ ਵਿੱਚ ਵੀ ਡੇਰਾ ਸੱਚਾ ਸੌਦਾ ਨੇ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਇੱਥੇ ਭਾਜਪਾ ਨੇ ਡੇਰੇ ਨੂੰ ਪੂਰਾ ਸਮਰਥਨ ਦਿੱਤਾ ਸੀ।

ਡੇਰਾ ਮੁਖੀ ਰਾਮ ਰਹੀਮ ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਵੱਖ-ਵੱਖ ਕਾਰਨਾਂ ਕਰਕੇ ਫਰਲੋ ਮਿਲ ਚੁੱਕੀ ਹੈ ਪਰ ਫਰਲੋ ਪਹਿਲੀ ਵਾਰ ਮਿਲੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਪੰਜਾਬ ‘ਚ ਚਰਚਾ ਸ਼ੁਰੂ ਹੋ ਗਈ ਹੈ।  ਸਾਧਵੀ ਬਲਾਤਕਾਰ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਨੂੰ 25 ਅਗਸਤ 2017 ਨੂੰ ਪੰਚਕੂਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। 

Related posts

Leave a Reply