ਦਿਲ ਕੰਬਾਊ ਘਟਨਾ : ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਮਾਂ ਤੇ ਧੀ ਦੀ ਗੋਲ਼ੀਆਂ ਮਾਰ ਕੇ ਹੱਤਿਆ, ਘਟਨਾ ਬਾਰੇ 2 ਦੀ ਫੁਟੇਜ ਸਾਹਮਣੇ ਆਈ

ਜਲੰਧਰ : ਥਾਣਾ ਪਤਾਰਾ ਦੇ  ਪਿੰਡ ਭੋਜੋਵਾਲ ਵਿਖੇ ਅੱਜ ਅਣਪਛਾਤੇ ਵਿਅਕਤੀਆਂ ਨੇ  ਘਰ ਅੰਦਰ ਵੜ ਕੇ  ਮਾ-ਧੀ ਦੀ  ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਹਮਲਾਵਰਾਂ ਨੇ ਦੋਵਾਂ ਦੀਆਂ ਲਾਸ਼ਾਂ ਸਾੜਨ ਦੀ ਕੋਸ਼ਿਸ਼ ਵੀ ਕੀਤੀ। 

ਦੋਵੇਂ ਹਮਲਾਵਰ ਅਣਪਛਾਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ। ਮ੍ਰਿਤਕਾ ਦੇ ਪਤੀ ਜਗਤਾਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਉਨ੍ਹਾਂ ਦੇ ਘਰ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਪਤਨੀ ਤੇ ਧੀ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਘਟਨਾ ਦਾ ਪਤਾ ਲਗਦਿਆਂ ਹੀ ਐੱਸਐੱਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਜਾਰੀ ਹੈ ।

ਸੂਤਰਾਂ ਅਨੁਸਾਰ ਘਟਨਾ ਬਾਰੇ 2 ਦੀ ਫੁਟੇਜ ਸਾਹਮਣੇ ਆਈ  ਹੈ ਤੇ ਪੁਲਿਸ ਨੇ ਛਾਪਾਮਾਰੀ ਤੇਜ ਕਰ ਦਿਤੀ ਹੈ।  

Related posts

Leave a Reply