ਦੋ ਬੱਚਿਆਂ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ, ਇਕ ਬੱਚੇ ਦੀ ਮੌਕੇ ’ਤੇ ਹੀ ਮੌਤ, ਦੂਜਾ ਗੰਭੀਰ ਜ਼ਖਮੀ

ਫ਼ਿਰੋਜ਼ਪੁਰਤਹਿਸੀਲ ਜ਼ੀਰਾ ਦੇ ਪਿੰਡ ਬਹਾਰਵਾਲਾ ਚ ਦੋ ਬੱਚਿਆਂ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ  ਜਿਸ ਕਾਰਨ ਇਕ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੂੰ ਗੰਭੀਰ ਹਾਲਤ ਵਿਚ ਫ਼ਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ.

ਮ੍ਰਿਤਕ ਬੱਚੇ ਦੇ ਪਿਤਾ ਸੰਜੇ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਜ਼ੀਰਾ ਵਿਖੇ ਭੱਠੇ ’ਤੇ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਪਿੰਡ ਵਿਚ ਮੇਲਾ ਲੱਗਿਆ ਹੋਇਆ ਸੀ। ਉਸ ਦੇ ਚਚੇਰੇ ਭਰਾ ਦਾ ਪੁੱਤਰ ਰੌਸ਼ਨ (7) ਅਤੇ ਸ਼ਿਵ (5) ਉਥੋਂ ਖਾਣ-ਪੀਣ ਦਾ ਸਾਮਾਨ ਲੈ ਕੇ ਵਾਪਸ ਆ ਰਹੇ ਸਨ। ਜਦੋਂ ਉਹ ਹੱਡਾਰੋੜੀ ਦੇ ਸਾਹਮਣਿਓਂ ਲੰਘਣ ਲੱਗੇ ਤਾਂ ਹੱਡਾਰੋੜੀ ’ਤੇ ਇਕੱਠੇ ਹੋਏ ਕੁੱਤਿਆਂ ਨੇ ਦੋਵਾਂ ਬੱਚਿਆਂ ਨੂੰ ਬੁਰੀ ਤਰ੍ਹਾਂ ਨਾਲ ਨੋਚ ਕੇ ਜ਼ਖਮੀ ਕਰ ਦਿੱਤਾ। ਰੌਸ਼ਨ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ। ਕੁੱਤੇ ਉਸ ਦੀ ਇਕ ਲੱਤ ਬੁਰੀ ਤਰ੍ਹਾਂ ਨਾਲ ਖਾ ਗਏ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸ਼ਿਵ ਨੂੰ ਕਿਸੇ ਰਾਹਗੀਰ ਨੇ ਕੁੱਤਿਆਂ ਤੋਂ ਬਚਾਇਆ।

Related posts

Leave a Reply