ਨਵ-ਜਨਮੇ ਬੱਚਿਆਂ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦਾ ਹੈ ਮਾਂ ਦਾ ਦੁੱਧ : ਏ.ਡੀ.ਸੀ.

ਸ਼੍ਰੀਮਤੀ ਉਰਮਿਲਾ ਦੇਵੀ ਆਯੁਰਵੇਦਿਕ ਕਾਲਜ ਖੜਕਾਂ ‘ਚ ਕਰਵਾਇਆ ਵਿਸ਼ੇਸ਼ ਸਮਾਰੋਹ, ਗਰਭਵਤੀ ਔਰਤਾਂ ਨੇ ਲਿੰਗ ਭੇਦਭਾਵ ਤੋਂ ਬਿਨ•ਾਂ ਦੁੱਧ ਪਿਲਾਉਣ ਦਾ ਲਿਆ ਸੰਕਲਪ
ਹੁਸ਼ਿਆਰਪੁਰ,(ਸੁਖਵਿੰਦਰ, ਅਜੈ ) : ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮ੍ਰਿਤ ਸਿੰਘ ਨੇ ਕਿਹਾ ਕਿ ਮਾਂ ਦਾ ਦੁੱਧ ਅਮ੍ਰਿਤ ਸਮਾਨ ਹੈ ਅਤੇ ਨਵ-ਜਨਮੇ ਬੱਚਿਆਂ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਉਹ ਅੱਜ ਸ਼੍ਰੀਮਤੀ ਉਰਮਿਲਾ ਦੇਵੀ ਆਯੁਰਵੇਦਿਕ ਕਾਲਜ ਖੜਕਾਂ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ‘ਬੇਟੀ ਬਚਾਓ-ਬੇਟੀ ਪੜ•ਾਓ’ ਮੁਹਿੰਮ ਅਧੀਨ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕਰਵਾਏ ਗਏ ਇਕ ਵਿਸ਼ੇਸ਼ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਨੂੰ ਭਿਆਨਕ ਰੋਗਾਂ ਤੋਂ ਬਚਾਉਂਦਾ ਹੈ, ਇਸ ਲਈ ਮਾਵਾਂ ਆਪਣੇ ਨਵ-ਜਨਮੇ ਬੱਚਿਆਂ ਨੂੰ ਦੁੱਧ ਜ਼ਰੂਰ ਪਿਲਾਉਣ। ਉਨ•ਾਂ ਕਿਹਾ ਕਿ ਮਾਂ ਦੇ ਦੁੱਧ ਨੂੰ ਪੀਣ ਨਾਲ ਮਾਂ ਅਤੇ ਬੱਚੇ ਵਿੱਚ ਆਪਸੀ ਭਾਵਨਾਤਮਿਕ ਸਾਂਝ ਪੈਦਾ ਹੁੰਦੀ ਹੈ। ਉਨ•ਾਂ ਹਾਜ਼ਰ ਔਰਤਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ ਦੀ ਵੀ ਅਪੀਲ ਕੀਤੀ। ਉਨ•ਾਂ ਇਕੱਤਰ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਂ ਦੇ ਦੁੱਧ ਦੇ ਮਹੱਤਵ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ ਹੈ, ਇਸ ਲਈ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਵੀ ਫੈਲਾਈ ਜਾਵੇ।


ਸ਼੍ਰੀਮਤੀ ਅਮ੍ਰਿਤ ਸਿੰਘ ਨੇ ਕਿਹਾ ਕਿ ਧੀਆਂ ਦਾ ਵੀ ਪੁੱਤਰਾਂ ਵਾਂਗ ਪਾਲਣ ਪੋਸ਼ਣ ਕੀਤਾ ਜਾਵੇ ਅਤੇ ਪੜ•ਾਈ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ। ਉਨ•ਾਂ ਕਿਹਾ ਕਿ ਬੇਟੇ ਅਤੇ ਬੇਟੀ ਵਿੱਚ ਕੋਈ ਫਰਕ ਨਹੀਂ ਕਰਨਾ ਚਾਹੀਦਾ, ਕਿਉਂਕਿ ਬੇਟੀਆਂ ਮੌਕਾ ਮਿਲਣ ‘ਤੇ ਹਰ ਮੰਜ਼ਿਲ ਸਰ ਕਰ ਸਕਦੀਆਂ ਹਨ। ਉਨ•ਾਂ ਕਿਹਾ ਕਿ ਬੇਟੀਆਂ ਨੂੰ ਕੁੱਖ ਵਿੱਚ ਮਾਰਨਾ ਇਕ ਕਾਨੂੰਨੀ ਅਪਰਾਧ ਹੈ। ਸਮਾਰੋਹ ਦੌਰਾਨ ਮਾਂ ਦੇ ਦੁੱਧ ਦੀ ਮਹੱਤਤਾ ਨਾਲ ਸਬੰਧਤ ਰੰਗੋਲੀ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਕਾਲਜੀ ਵਿਦਿਆਰਥੀਆਂ ਵਲੋਂ ਮਾਂ ਦੇ ਦੁੱਧ ਦੀ ਮਹੱਤਤਾ ਨੂੰ ਦਰਸਾਉਂਦੀਆਂ ਸਕਿੱਟਾਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪੁੱਜੀਆਂ ਗਰਭਵਤੀ ਔਰਤਾਂ ਵਲੋਂ ਆਪਣੇ ਹੋਣ ਵਾਲੇ ਬੱਚਿਆਂ ਨੂੰ ਲਿੰਗ ਭੇਦਭਾਵ ਤੋਂ ਬਿਨ•ਾਂ ਦੁੱਧ ਪਿਲਾਉਣ ਦਾ ਸੰਕਲਪ ਵੀ ਲਿਆ ਗਿਆ।

ਇਸ ਮੌਕੇ ਜ਼ਿਲ•ਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਕਾਲਜ ਦੇ ਚੇਅਰਮੈਨ ਡਾ. ਜਸਦੇਵ ਸਿੰਘ ਵਾਲੀਆ, ਪ੍ਰਿੰਸੀਪਲ ਸੀਮਾ ਸ਼ਰਮਾ, ਜ਼ਿਲ•ਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਡਾ. ਮਰਿਦੁਲ ਸ਼ਰਮਾ, ਡਾ. ਦੀਪਿਕਾ ਮਿਨਹਾਸ, ਡਾ. ਮਨਮੋਹਨ ਸਿੰਘ ਦਰਦੀ, ਡਾ. ਗਗਨਦੀਪ ਕੌਰ, ਪ੍ਰਿੰਸੀਪਲ ਸ਼ੰਭੂਨਾਥ ਪਾਂਡੇ, ਡਾ. ਇੰਦਰਪਾਲ ਸਿੰਘ ਰਿਸ਼ੀ, ਕੁਮਾਰੀ ਮੰਜੂ ਬਾਲਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਔਰਤਾਂ ਅਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Related posts

Leave a Reply