ਨੌਜਵਾਨ ਵਰਗ ਦੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ : ਅਪਨੀਤ ਰਿਆਤ

ਨੌਜਵਾਨ ਵਰਗ ਦੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ : ਅਪਨੀਤ ਰਿਆਤ
ਜ਼ਿਲ੍ਹਾ ਚੋਣ ਅਫ਼ਸਰ ਨੇ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਨ ਦੇ ਲਈ ਕੀਤਾ ਪ੍ਰੇਰਿਤ
ਕਿਹਾ, ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਨੂੰ ਸਟਾਰ ਆਫ ਦਾ ਮੰਥ ਦੇ ਖਿਤਾਬ ਨਾਲ ਕੀਤਾ ਜਾਵੇਗਾ ਸਨਮਾਨਿਤ
ਹੁਸ਼ਿਆਰਪੁਰ, 9 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਚੋਣਾ 2022 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਨੌਜਵਾਨ ਵਰਗ ਦੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੋਈ ਵੀ ਨਾਗਰਿਕ ਜਿਸ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਸ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਇਆ ਹੈ, ਉਹ ਆਪਣੀ ਵੋਟ ਬਣਾਉਣ ਲਈ ਆਪਣਾ ਦਾਅਵਾ ਫਾਰਮ ਨੰਬਰ 6 ਭਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਇਹ ਫਾਰਮ ਆਨਲਾਈਨ www.nvsp.inwww.voterportal.eci.gov.in ਅਤੇ ਵੋਟਰ ਹੈਲਪ ਲਾਈਨ ਐਪ ’ਤੇ ਵੀ ਭਰਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਤਕਨੀਕੀ ਕਾਲਜਾਂ ਵਿੱਚ ਨਿਯੁਕਤ ਕੈਂਪਸ ਅੰਬੈਸਡਰਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਹਰ ਮਹੀਨੇ ਹੁਣ ਤੋਂ ਵੱਧ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਨੂੰ ਇਲੈਕਸ਼ਨ ਸਟਾਰ ਆਫ ਦਾ ਮੰਥ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਅਤੇ ਸ਼ਲਾਘਾ ਪੱਤਰ ਸਹਿਤ ਤੋਹਫਿਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਲਈ ਕੈਂਪਸ ਅੰਬੈਸਡਰ ਨੂੰ 4 ਜੁਲਾਈ 2021 ਤੱਕ ਰਜਿਸਟਰ ਕਰਵਾਏ ਵੋਟਰਾਂ ਦੀ ਗਿਣਤੀ ਰਿਪੋਰਟ ਚੋਣ ਤਹਿਸੀਲਦਾਰ ਦੇ ਦਫ਼ਤਰ ਵਿੱਚ ਜਮ੍ਹਾਂ ਜਾਂ ਈ-ਮੇਲ ਆਈ.ਡੀ. ’ਤੇ ਭੇਜਣੀ ਹੋਵੇਗੀ। ਇਸੇ ਤਰ੍ਹਾਂ ਦਸੰਬਰ 2021 ਤੱਕ ਸਭ ਤੋਂ ਵੱਧ ਨਵੇ. ਵੋਟਰਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਨੂੰ 25 ਜਨਵਰੀ 2022 ਨੂੰ ਰਾਸ਼ਟਰੀ ਵੋਟਰ ਦਿਵਸ ’ਤੇ ਸਨਮਾਨਿਤ ਕੀਤਾ ਜਾਵੇਗਾ।

Related posts

Leave a Reply