ਪਿੰਡਾਂ ਤੱਕ ਹਰ ਬੁਨਿਆਦੀ ਸੁਵਿਧਾ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ

ਪਿੰਡਾਂ ਤੱਕ ਹਰ ਬੁਨਿਆਦੀ ਸੁਵਿਧਾ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ
ਕੈਬਨਿਟ ਮੰਤਰੀ ਨੇ ਨਿਊ ਕਲੋਨੀ ਚੌਹਾਲ ’ਚ 35 ਲੱਖ ਰੁਪਏ ਦੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 10 ਜੂਨ : ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਵਿਚ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹ ਨਿਊ ਕਲੋਨੀ ਚੌਹਾਲ ਵਿੱਚ ਸਮਾਰਟ ਵਿਲੇਜ਼ ਪ੍ਰੋਜੈਕਟ ਤਹਿਤ ਵਿਕਾਸ ਕਾਰਜ਼ਾਂ ਦੇ ਉਦਘਾਟਨ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਨਿਊ ਕਲੋਨੀ ਚੌਹਾਲ ਵਿੱਚ 34 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਨਿਰਮਾਣ ਤੋਂ ਇਲਾਵਾ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਕਾਫੀ ਰਾਹਤ ਮਿਲੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਵਿਕਾਸ ਕਾਰਜ਼ਾਂ ਨੂੰ ਪਹਿਲ ਦਿੰਦੀ ਹੈ ਅਤੇ ਯਕੀਨੀ ਬਣਾ ਰਹੀ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹਰ ਲਾਭਪਾਤਰੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ ਜਿਸ ਲਈ ਸਰਕਾਰ ਦੁਆਰਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਸ਼ਵਾਸ਼ ਦੁਆਇਆ ਕਿ ਜਿਥੇ ਵਿਕਾਸ ਪੱਖੋਂ ਪਿੰਡਾਂ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ।
ਇਸ ਮੌਕੇ ’ਤੇ ਪਿੰਡ ਦੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਬਲਵਿੰਦਰ ਭੱਟੀ, ਬਲਾਕ ਸੰਮਤੀ ਮੈਂਬਰ ਸੁਨੀਤਾ ਦੇਵੀ, ਪੰਚ ਪ੍ਰੇਮ ਦਾਸ, ਪੰਚ ਦੇਵ ਦਾਸ, ਪੰਚ ਰੀਨਾ ਕੁਮਾਰੀ, ਪੰਚ ਗੁਰਜੀਤ ਕੌਰ, ਪੰਚ ਕਮਲਾ ਦੇਵੀ, ਜਸਪਾਲ, ਸਾਬਕਾ ਪੰਚ ਸੰਤੋਸ਼ ਕੁਮਾਰ, ਨੰਬਰਦਾਰ ਹਰਮੇਸ਼ ਲਾਲ, ਨੋਨਿੰਦਰ ਨਾਥ, ਰਾਜ ਬਾਲੀ, ਸਰਪੰਚ ਜਸਵੰਤ, ਸਰਪੰਚ ਕੁਲਦੀਪ ਅਰੋੜਾ, ਰਮੇਸ਼ ਡਡਵਾਲ, ਬਲਵਿੰਦਰ ਕੁਮਾਰ ਬਿੰਦਰ ਆਦਿ ਵੀ ਮੌਜੂਦ ਸਨ।

Related posts

Leave a Reply