ਪੀ.ਸੀ.ਐਸ. ਅਧਿਕਾਰੀ ਸੰਦੀਪ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੰਭਾਲਿਆ ਅਹੁਦਾ

ਪੀ.ਸੀ.ਐਸ. ਅਧਿਕਾਰੀ ਸੰਦੀਪ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੰਭਾਲਿਆ ਅਹੁਦਾ
ਹੁਸ਼ਿਆਰਪੁਰ, 26 ਅਕਤੂਬਰ: 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸੰਦੀਪ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਯਕੀਨੀ ਬਨਾਉਣਾ ਅਤੇ ਲੋਕ ਮਸਲਿਆਂ ਦਾ ਸਮਾਂਬੱਧ ਨਬੇੜਾ ਉਨ੍ਹਾਂ ਦੀ ਮੁੱਖ ਤਰਜ਼ੀਹ ਰਹੇਗੀ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਅਹੁਦਾ ਸੰਭਾਲ ਮਗਰੋਂ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਨੇ ਕਿਹਾ ਕਿ ਲੋਕਾਂ ਦੇ ਪ੍ਰਸ਼ਾਸਨਿਕ ਕੰਮ ਬਿਨ੍ਹਾਂ ਕਿਸੇ ਦੇਰੀ ਅਤੇ ਜਨਤਕ ਮਾਮਲਿਆਂ ਦਾ ਲੋੜ ਅਨੁਸਾਰ ਢੁਕਵਾਂ ਹੱਲ ਵੀ ਅਮਲ ਵਿਚ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਅਤੇ ਆਰ.ਟੀ.ਏ. ਲੁਧਿਆਣਾ ਵਜੋਂ ਸੇਵਾਵਾਂ ਦੇ ਚੁੱਕੇ ਹਨ।

Related posts

Leave a Reply