ਪ੍ਰਵਾਸੀ ਭਾਰਤੀ ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ ਜ਼ਿਲਿ•ਆਂ ਦੇ ਏ.ਡੀ.ਸੀ. ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਿਯੁਕਤ

– ਜ਼ਿਲ•ਾ ਹੁਸ਼ਿਆਰਪੁਰ ਦੀ ਐਨ.ਆਰ.ਆਈ. ਸਭਾ ਦਾ ਮੈਂਬਰ ਲਈ 4 ਜਨਵਰੀ ਤੱਕ ਦਿੱਤੀ ਜਾ ਸਕਦੀ ਹੈ ਦਰਖਾਸਤ : ਏ.ਡੀ.ਸੀ.
HOSHIARPUR (ADESH PARMINDER SINGH)
ਪ੍ਰਵਾਸੀ ਭਾਰਤੀ ਮਾਮਲੇ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀ ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਵਾਉਣ ਲਈ ਸਾਰੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਜ਼ਿਲਿ•ਆਂ ਵਿੱਚ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਸਭਾ ਦੇ ਕੇਂਦਰੀ ਦਫ਼ਤਰ ਦੁਆਰਾ ਦਾਖਲ ਕੀਤੇ ਮੈਂਬਰਾਂ ਲਈ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਹੋਣਗੇ। ਦਫ਼ਤਰ ਵਿੱਚ ਪਹਿਲਾਂ ਤੋਂ ਮੌਜੂਦ ਰਿਕਾਰਡ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ ਤਿਆਰ ਕਰਕੇ ਮਿਤੀ 4-1-2020 ਨੂੰ ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਪੰਜਾਬ ਨੂੰ ਭੇਜਿਆ ਜਾਵੇਗਾ, ਜੋ ਮਿਤੀ 7-1-2020 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਿਸ ਵਿੱਚ ਇਨ•ਾਂ ਡਰਾਫ਼ਟ ਵੋਟਰ ਸੂਚੀਆਂ ਦੇ ਵਿਰੁੱਧ ਦਾਅਵੇ ਅਤੇ ਇਤਰਾਜ ਮਿਤੀ 14-1-2020 ਤੱਕ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਪਾਸ ਦਿੱਤੇ ਜਾ ਸਕਦੇ ਹਨ, ਜਿਨ•ਾਂ ਦਾ ਨਿਪਟਾਰਾ 21-1-2020 ਤੱਕ ਕਰਕੇ ਅੰਤਿਮ ਵੋਟਰ ਸੂਚੀ ਨੂੰ ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਨੂੰ ਭੇਜ ਦਿੱਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਪ੍ਰਵਾਸੀ ਭਾਰਤੀ ਜ਼ਿਲ•ਾ ਹੁਸ਼ਿਆਰਪੁਰ ਦੀ ਐਨ.ਆਰ.ਆਈ. ਸਭਾ ਦਾ ਮੈਂਬਰ ਬਣਨਾ ਚਾਹੁੰਦਾ ਹੈ, ਤਾਂ ਉਹ ਮਿਤੀ 4-1-2020 ਨੂੰ ਬਾਅਦ ਦੁਪਹਿਰ 3 ਵਜੇ ਤੱਕ ਆਪਣੀ ਦਰਖਾਸਤ ਨਿਰਧਾਰਤ ਪ੍ਰਫਾਰਮੇ ਵਿੱਚ ਨਿਯਤ ਫੀਸ ਸਹਿਤ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕਮਰਾ ਨੰ: 318 ਵਿੱਚ ਪੇਸ਼ ਕਰ ਸਕਦਾ ਹੈ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Related posts

Leave a Reply