ਪ੍ਰਸਿੱਧ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਬੁੱਧਵਾਰ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਚ ਦੇਹਾਂਤ

ਲੁਧਿਆਣਾ: ਪ੍ਰਸਿੱਧ ਗਾਇਕ ਸੁਰਿੰਦਰ ਛਿੰਦਾ ਦਾ ਅੱਜ  ਬੁੱਧਵਾਰ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਦਿਤੀ ।

ਸੁਰਿੰਦਰ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ।

ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ।

Related posts

Leave a Reply