ਪੰਜਾਬ ਚ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਬਦਲਿਆ

ਮੋਹਾਲੀ : 

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦਾ  ਸਮਾਂ 1 ਨਵੰਬਰ ਤੋਂ ਬਦਲ ਜਾਵੇਗਾ। ਇਹ ਹੁਕਮ 28 ਫਰਵਰੀ ਤਕ ਲਾਗੂ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤਕ ਹੋਵੇਗਾ।

ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤਕ ਹੋਵੇਗਾ। ਦਰਅਸਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਹੈ।

Related posts

Leave a Reply