ਫ਼ਤਿਹਗੜ੍ਹ ਚੂੜੀਆਂ: ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਡੀ.ਈ.ਓ. ਐਲੀ: ਵੱਲੋਂ ਪ੍ਰਾਇਮਰੀ ਸਕੂਲ ਵਿਜਟ

ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਡੀ.ਈ.ਓ. ਐਲੀ: ਵੱਲੋਂ ਪ੍ਰਾਇਮਰੀ ਸਕੂਲ ਵਿਜਟ ਕੀਤੇ

ਫ਼ਤਿਹਗੜ੍ਹ ਚੂੜੀਆਂ  (GAGAN)
ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਲਗਾਏ ਗਏ ਸਨ । ਇਸੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਲਗਾਤਾਰ ਦੌਰੇ ਕਰਕੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਦਨ ਲਾਲ ਸ਼ਰਮਾ ਵੱਲੋਂ ਅੱਜ ਬਲਾਕ ਫਤਿਹਗੜ੍ਹ ਚੂੜੀਆਂ ਅਤੇ ਧਿਆਨਪੁਰ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੇ ਮਨੋਰਥ ਤੋਂ ਜਾਣੂ ਕਰਵਾਇਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਬਾਬਤ ਦੋ ਰੋਜ਼ਾ ਟਰੇਨਿੰਗ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਦੇਸ਼ ਭਰ ਵਿੱਚੋ ਪਹਿਲੇ ਸਥਾਨ ਦੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਸਰਵੇ ਲਈ ਹੋਣ ਵਾਲੇ ਟੈਸਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣੀ ਬੇਹੱਦ ਜਰੂਰੀ ਹੈ। ਉਹਨਾਂ ਕਿਹਾ ਕਿ ਟੀਚੇ ਦੀ ਪ੍ਰਾਪਤੀ ਲਈ ਮਾਹਿਰ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਸਰਵੇ ਟੈਸਟ ਦੀਆਂ ਤਿਆਰੀ ਤਕਨੀਕਾਂ ਤੋਂ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕਾਲਾ ਅਫ਼ਗ਼ਾਨਾਂ , ਮੰਜਿਆਵਾਲੀ , ਬਲਾਕ ਸਿੱਖਿਆ ਦਫ਼ਤਰ ਫਤਿਹਗੜ੍ਹ ਚੂੜੀਆਂ , ਸਰਕਾਰੀ ਪ੍ਰਾਇਮਰੀ ਸਕੂਲ ਕਾਦੀਆਂ ਰਾਜਪੂਤਾਂ , ਦਬੁਰਜੀ , ਅਲੀਵਾਲ , ਬੁਲੋਵਾਲ। ਤਲਵੰਡੀ ਲਾਲ ਸਿੰਘ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਤੇ ਬੱਚਿਆ ਨਾਲ ਗੱਲਬਾਤ ਕੀਤੀ ਤੇ ਨੈਸ ਸੰਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਡੀ.ਈ.ਓ. ਦਫ਼ਤਰ ਤੋਂ ਪੰਕਜ ਕੁਮਾਰ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਬਾਊ ਇੰਦਰਜੀਤ ਸਿੰਘ ਹਾਜ਼ਰ ਸਨ

Related posts

Leave a Reply