*ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ *

*ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ *

*ਕਾਹਨੂੰਵਾਨ 29 ਨਵੰਬਰ (ਗਗਨਦੀਪ ਸਿੰਘ  ) *

*ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਾਹਨੂੰਵਾਨ ਲੜ੍ਹਕੇ ਵਿਖੇ ਬਲਾਕ ਕਾਹਨੂੰਵਾਨ 1 ਦੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਾਇਮਰੀ ਸਕੂਲ ਕਾਹਨੂੰਵਾਨ ਲੜ੍ਹਕੇ ਵਿਖੇ ਆਯੋਜਿਤ ਕੀਤੇ ਗਏ ਸਨ ਜਿਨ੍ਹਾਂ ਵਿੱਚ ਕਲੱਸਟਰ ਪੱਧਰ ਤੇ ਜੇਤੂ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।

ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਤੇ ਜੇਤੂ ਰਹਿਣ ਵਾਲੇ ਵਿਦਿਆਰਥੀ 30 ਨਵੰਬਰ ਨੂੰ ਜਿਲ੍ਹਾ ਪੱਧਰ ਤੇ ਡਾਈਟ ਗੁਰਦਾਸਪੁਰ ਵਿਖੇ ਹੋਣ ਵਾਲੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਸ਼ਮੂਲੀਅਤ ਕਰਨਗੇ। ਇਸ ਦੌਰਾਨ ਬਲਾਕ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀ.ਐਮ.ਟੀ. ਮਲਕੀਤ ਸਿੰਘ , ਨਸੀਬ ਸਿੰਘ , ਸੈਂਟਰ ਮੁੱਖ ਅਧਿਆਪਕ ਗੁਰਮੇਜ ਸਿੰਘ , ਸੁਖਬੀਰ ਸਿੰਘ , ਜੈਦੇਵ ਸਿੰਘ , ਸੁਧਾ ਦੇਵੀ , ਬਲਜੀਤ ਸਿੰਘ ਆਦਿ ਹਾਜ਼ਰ ਸਨ। *

Related posts

Leave a Reply