ਬਾਹਰਵੀਂ ਜਮਾਤ ਦੀ ਜੋਸ਼ਿਕਾ ਅਤੇ ਸਮਾਇਲੀ ਨੇ ਹਾਸਲ ਕੀਤੀ ਪਹਿਲੀ ਪੁਜੀਸ਼ਨ


ਬਾਹਰਵੀਂ ਜਮਾਤ ਦੀ ਜੋਸ਼ਿਕਾ ਅਤੇ ਸਮਾਇਲੀ ਨੇ ਹਾਸਲ ਕੀਤੀ ਪਹਿਲੀ ਪੁਜੀਸ਼ਨ

ਪਠਾਨਕੋਟ (ਰਾਜਿੰਦਰ ਰਾਜਨ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਸਕੂਲ ਪ੍ਰਿੰਸੀਪਲ ਦਰਸ਼ਨ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ ਸਕੂਲ ਦੇ ਵੱਖ-ਵੱਖ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਰੰਗੋਲੀ ਰਾਹੀਂ ਵੱਖ-ਵੱਖ ਸੰਦੇਸ਼ ਦਿੱਤੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਦਰਸ਼ਨ ਸੈਣੀ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਗਰੀਨ ਦਿਵਾਲੀ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਵਿੱਚ ਰੰਗੋਲੀ ਮੁਕਾਬਲੇ ਕਰਵਾਏ ਗਏ। ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਰੰਗੋਲੀ ਰਾਹੀਂ ਵੱਖ-ਵੱਖ ਸੰਦੇਸ਼ ਦਿੱਤੇ। ਰੰਗੋਲੀ ਮੁਕਾਬਲਿਆਂ ਦੇ ਰਿਜਲਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਬਾਰਵੀਂ ਜਮਾਤ ਦੀਆਂ ਕਮਰਸ ਸਟਰੀਮ ਦੀਆਂ ਵਿਦਿਆਰਥਣਾਂ ਜੋਸ਼ਿਕਾ ਅਤੇ ਸਮਾਇਲੀ ਨੇ ਪਹਿਲਾ ਸਥਾਨ, ਦੁਸਰਾ ਸਥਾਨ ਬਾਰਵੀਂ ਨਾਨ ਮੈਡੀਕਲ ਦੀਆਂ ਵਿਦਿਆਰਥਣਾਂ ਮਾਨਸੀਕਾ ਅਤੇ ਵਰਸਾ ਨੇ ਅਤੇ ਤੀਜਾ ਸਥਾਨ ਗਿਆਰਵੀਂ ਜਮਾਤ ਦੀਆਂ ਮੈਡੀਕਲ ਦੀਆਂ ਵਿਦਿਆਰਥਣਾਂ ਹਰਸ਼ਿਤਾ ਅਤੇ ਨਿਧੀ ਨੇ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਮੈਨੇਜਮੈਂਟ ਵਲੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਦੀਪਤੀ ਅਬਰੋਲ, ਅਨਾਮਿਕਾ ਸੈਣੀ, ਬਲਜੀਤ ਕੌਰ, ਰਾਕੇਸ਼ ਪਾਲ, ਪ੍ਰਵੀਨ ਗੁਪਤਾ, ਵਿਨੋਦ ਕੁਮਾਰ, ਨਿਰਮਲ, ਜੁਝਾਰ ਸਿੰਘ, ਸਾਹਿਲ ਕਲੋਤਰਾ, ਪਵਨ ਗੁਪਤਾ, ਰਮਨਦੀਪ, ਸੋਨਮ ਮੁਲਤਾਨੀ ਆਦਿ ਹਾਜ਼ਰ ਸਨ।

ATRI

Related posts

Leave a Reply