ਬੈਂਕਿੰਗ ਅਤੇ ਵਿੱਤੀ ਸੈਕਟਰ ਦੇ ਚਾਹਵਾਨ ਨੌਜਵਾਨਾਂ ਲਈ ਹਾਈ ਐਂਡ ਰੋਜ਼ਗਾਰ ਮੇਲਾ 15 ਨੂੰ : ਅਪਨੀਤ ਰਿਆਤ

ਘਰ-ਘਰ ਰੋਜ਼ਗਾਰ ਮਿਸ਼ਨ; ਬੈਂਕਿੰਗ ਅਤੇ ਵਿੱਤੀ ਸੈਕਟਰ ਦੇ ਚਾਹਵਾਨ ਨੌਜਵਾਨਾਂ ਲਈ ਹਾਈ ਐਂਡ ਰੋਜ਼ਗਾਰ ਮੇਲਾ 15 ਨੂੰ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਆਯੋਜਿਤ ਰੋਜ਼ਗਾਰ ਮੇਲੇ ’ਚ ਭਾਗ ਲੈਣ ਦੇ ਲਈ ਯੋਗ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਕੀਤੀ ਅਪੀਲ
ਚਾਹਵਾਨ ਨੌਜਵਾਨ ਮੋਬਾਇਲ ਨੰਬਰ 62801-97708 ਜਾਂ ਮੋਬਾਇਲ ਐਪ ਡੀ.ਬੀ.ਈ.ਈ. ਆਨਲਾਈਨ ’ਤੇ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ
ਰੋਜ਼ਗਾਰ ਮੇਲੇ ਵਿੱਚ ਵਕਾਰੀ ਅਦਾਰਿਆਂ ਵਲੋਂ ਚੁਣੇ ਗਏ ਨੌਜਵਾਨਾਂ ਨੂੰ ਦਿੱਤਾ ਜਾਵੇਗਾ 2 ਲੱਖ ਤੋਂ ਸਾਢੇ ਤਿੰਨ ਲੱਖ ਦਾ ਸਾਲਾਨਾ ਪੈਕੇਜ
ਜ਼ਿਲ੍ਹਾ ਰੋਜ਼ਗਾਰ ਅਤੇ ਕਾਬੋਬਾਰ ਬਿਊਰੋ ’ਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗੇਗਾ ਰੋਜ਼ਗਾਰ ਮੇਲਾ
ਹੁਸ਼ਿਆਰਪੁਰ, 13 ਜੁਲਾਈ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਦਿਵਾਉਣ ਦੇ ਲਈ ਜ਼ਿਲ੍ਹੇ ਵਿੱਚ ਸਮੇਂ-ਸਮੇਂ ’ਤੇ ਵੱਖ-ਵੱਖ ਰੋਜ਼ਗਾਰ ਮੇਲੇ ਲਗਾਏ ਗਏ ਹਨ। ਇਸੇ ਕੜੀ ਨੂੰ ਅੱਗੇ ਵਧਾਉਂਦੇ ਹੋਏ ਬੈਂਕਿੰਗ ਅਤੇ ਵਿੱਤੀ ਸੈਕਟਰ ਵਿੱਚ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਦੇ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਪਹਿਲ ਕਰਦੇ ਹੋਏ ਇਕ ਵਿਸ਼ੇਸ਼ ਹਾਈ ਐਂਡ ਰੋਜ਼ਗਾਰ ਮੇਲਾ 15 ਜੁਲਾਈ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬੈਂਕਿੰਗ ਅਤੇ ਵਿੱਤੀ ਸੈਕਟਰ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਬੈਂਕਿੰਗ ਅਤੇ ਵਿੱਤੀ ਸੈਕਟਰ ਵਿੱਚ ਜਾਣ ਦੇ ਚਾਹਵਾਨ ਨੌਜਵਾਨਾਂ  ਦੇ ਲਈ ਇਹ ਰੋਜ਼ਗਾਰ ਮੇਲਾ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਫ਼ਤਰ, ਸਰਕਾਰੀ ਆਈ.ਟੀ.ਆਈ. ਜਲੰਧਰ ਰੋਡ ਵਿੱਚ 15 ਜੁਲਾਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਲਗਾਇਆ ਜਾਵੇਗਾ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲੀ ਵਾਰ ਬੈਂਕਿੰਗ ਸੈਕਟਰ ਦੇ ਲਈ ਇਨੇ ਵੱਡੇ ਪੱਧਰ ਦੇ ਲਗਾਏ ਜਾਣ ਵਾਲੇ ਇਸ ਰੋਜ਼ਗਾਰ ਮੇਲੇ ਵਿੱਚ ਐਮ.ਕਾਮ, ਐਮ.ਬੀ.ਏ., ਐਮ.ਐਸ.ਸੀ. (ਆਈ.ਟੀ.), ਐਮ.ਸੀ.ਏ. ਅਤੇ ਗ੍ਰੈਜੂਏਟ (ਜਿਨ੍ਹਾਂ ਨੂੰ 1 ਸਾਲ ਦਾ ਵਿੱਤੀ ਸੈਕਟਰ ਦਾ ਤਜ਼ਰਬਾ ਹੋਵੇ) ਨੌਜਵਾਨ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਐਕਸਿਸ, ਐਚ.ਡੀ.ਐਫ.ਸੀ., ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਪੀ.ਐਨ.ਬੀ. ਮੈਟ ਲਾਈਫ, ਸੈਟਨ ਕਰੈਡਿਟ ਕੇਅਰ ਤੋਂ ਇਲਾਵਾ ਹੋਰ ਬੈਂਕਿੰਗ ਅਤੇ ਵਿੱਤੀ ਸੈਕਟਰ ਦੇ ਅਦਾਰੇ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਦੇ ਲਈ ਨੌਜਵਾਨ ਮੋਬਾਇਲ ਨੰਬਰ 62801-97708 ਜਾਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਮੋਬਾਇਲ ਐਪ ਡੀ.ਬੀ.ਈ.ਈ. ਆਨਲਾਈਨ ਨੂੰ ਡਾਊਨਲੋਡ ਕਰਕੇ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨੌਜਵਾਨਾਂ ਨੂੰ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਂਦੇ ਹੋਏ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ’ਤੇ ਲੀਡ ਜ਼ਿਲ੍ਹਾ ਮੈਨੇਜਰ ਆਰ.ਕੇ. ਚੋਪੜਾ, ਪਲੇਸਮੈਂਟ ਅਧਿਕਾਰੀ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿੱਤਿਆ ਰਾਣਾ ਤੋਂ ਇਲਾਵਾ ਵੱਖ-ਵੱਖ ਬੈਂਕਿੰਗ ਅਤੇ ਵਿੱਤੀ ਸੈਕਟਰ ਦੇ ਅਧਿਕਾਰੀ ਹਾਜ਼ਰ ਸਨ।
++++++++++++

Related posts

Leave a Reply