ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 215 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 10 ਮਈ(ਚੌਧਰੀ) : ਮਾਨਗੜ੍ਹ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਵਲੋਂ ਦਿੱਤੇ ਜਾ ਰਹੇ ਧਰਨੇ ਦੇ 215 ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਇਸ ਡਾ ਮੋਹਨ ਸਿੰਘ ਮੱਲ੍ਹੀ,ਅਵਤਾਰ ਸਿੰਘ ਮਾਨਗੜ੍ਹ,ਜਤਿੰਦਰ ਸਿੰਘ ਸੱਗਲਾ,ਮਾਸਟਰ ਗੁਰਚਰਨ ਸਿੰਘ ਕਾਲਰਾ, ਹਰਵਿੰਦਰ ਸਿੰਘ ਥੇਂਦਾ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਇਹ ਬਿੱਲ ਵਾਪਸ ਕਰਵਾ ਕੇ ਹੀ ਧਰਨਿਆਂ ਨੂੰ ਬੰਦ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਅੱਜ ਜੋ ਕਿਸਾਨ ਸੜਕਾਂ ਤੇ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰ ਰਿਹਾ ਹੈ,ਇਸ ਪ੍ਰਤੀ ਕੇਂਦਰ ਦੀ ਮੋਦੀ ਸਰਕਾਰ ਨੂੰ ਹਰ ਹਾਲ ਵਿੱਚ ਸੋਚਣਾ ਹੀ ਪਵੇਗਾ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਦਾ ਗਲਾ ਘੁੱਟ ਰਹੇ ਨੇ ਅਤੇ ਉਨ੍ਹਾਂ ਦਾ ਮਨਸੂਬਾ ਹੈ ਪੰਜਾਬ ਦੀ ਹੋਂਦ ਨੂੰ ਖ਼ਤਮ ਕੀਤਾ ਜਾਵੇ,ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੌਕੇ ਖੁਸਵੰਤ ਸਿੰਘ ਬਡਿਆਲ,ਮਾਸਟਰ ਸਵਰਨ ਸਿੰਘ, ਜਗਜੀਤ ਸਿੰਘ, ਬਾਵਾ ਸਿੰਘ,ਨੰਬਰਦਾਰ ਸੁਖਵੀਰ ਸਿੰਘ,ਹਰਭਜਨ ਸਿੰਘ, ਕੇਵਲ ਸਿੰਘ, ਜਸਦੀਪ ਸਿੰਘ ਰੰਧਾਵਾ,ਅਵਤਾਰ ਸਿੰਘ, ਕੈਪਟਨ ਲਛਮਣ ਸਿੰਘ ਰੰਧਾਵਾ,ਤਰਸੇਮ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ,ਸੇਵਾ ਸਿੰਘ, ਪੰਜਾਬ ਸਿੰਘ, ਮਹਿੰਦਰ ਸਿੰਘ, ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ

Related posts

Leave a Reply