ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 183 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ,9 ਅਪ੍ਰੈਲ (ਚੌਧਰੀ ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 183 ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਜੋ ਪੰਜਾਬ ਦਾ ਕਿਸਾਨ ਸੜਕਾਂ ਤੇ ਸੰਘਰਸ਼ ਕਰਨ ਲਈ ਉਤਰਿਆ ਹੈ, ਇਸ ਦੇ ਪਿੱਛੇ ਕੇਂਦਰ ਦੀ ਮੋਦੀ ਸਰਕਾਰ ਹੀ ਜ਼ਿੰਮੇਵਾਰ ਹੈ ਜਿਨ੍ਹਾਂ ਨੇ ਕਿਸਾਨੀ ਨੂੰ ਰੋਲ ਕੇ ਰੱਖ ਦਿੱਤਾ ਹੈ ਅਤੇ ਇਹ ਜੋ ਖੇਤੀ ਵਿਰੋਧੀ ਕਾਲੇ ਕਾਨੂੰਨ ਬਣਾਏ, ਇਸ ਪਿੱਛੇ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਪਹਿਲ ਦਿੱਤੀ ਹੈ ਅਤੇ ਕਿਸਾਨੀ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ‘ਅੰਨਦਾਤਾ ਆਪਣੇ ਹੱਕਾਂ ਦੀ ਰਾਖੀ ਲਈ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜੋ ਦਿੱਲੀ ਵਿਖੇ ਸੰਘਰਸ਼ ਕਰ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਨੂੰ ਇਸ ਪ੍ਰਤੀ ਸੋਚਦੇ ਹੋਏ ਖੇਤੀਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ,ਨਹੀਂ ਤਾਂ ਆਉਣਵਾਲੇ ਦਿਨਾਂ ਵਿਚ ਇਹ ਸੰਘਰਸ਼ ਹਰ ਤਿੱਖਾ ਹੋ ਜਾਵੇਗਾ ਅਤੇ ਜਿਸ ਦੀ ਪੂਰਨ ਤੌਰ ਤੇ ਜਿੰਮੇਵਾਰੀ ਕੇਂਦਰ ਦੀ ਮੋਦੀ ਸਰਕਾਰ ਦੀ ਹੋਵੇਗੀ ।ਇਸ ਮੌਕੇ ਡਾ ਮਝੈਲ ਸਿੰਘ,ਕੈਪਟਨ ਲਛਮਣ ਸਿੰਘ ਰੰਧਾਵਾ,ਪਰਮਿੰਦਰ ਸਿੰਘ,ਸੇਵਾ ਸਿੰਘ, ਮਹਿੰਦਰ ਸਿੰਘ,ਜਥੇਦਾਰ ਹਰਪਾਲ ਸਿੰਘ, ਨੰਬਰਦਾਰ ਸੁਖਵੀਰ ਸਿੰਘ,ਤਰਸੇਮ ਸਿੰਘ,ਹਰਭਜਨ ਸਿੰਘ,ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ,ਪੰਜਾਬ ਸਿੰਘ ,ਜਰਨੈਲ ਸਿੰਘ,ਰਣਜੀਤ ਸਿੰਘ,ਦਾਰਾ ਸਿੰਘ ,ਹਰਦੀਪ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Related posts

Leave a Reply