ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 209 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 4 ਮਈ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 209 ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਮਨਜੀਤ ਸਿੰਘ ਖਾਨਪੁਰ, ਡਾ ਮੋਹਣ ਸਿੰਘ ਮੱਲ੍ਹੀ, ਕੈਪਟਨ ਲਛਮਣ ਸਿੰਘ ਰੰਧਾਵਾ, ਡਾ ਮਝੈਲ ਸਿੰਘ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਦੇ ਨਾਲ ਨਾਲ ਹਰ ਵਰਗ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ,ਜਿਸ ਦੀ ਜਿਓਂਦੀ ਜਾਗਦੀ ਮਿਸਾਲ ਹੈ “ਮਹਿੰਗਾਈ ਵਿੱਚ ਵਾਧਾ”। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਾਸੀਆਂ ਨੂੰ ਆਰਥਿਕ ਤੌਰ ਤੇ ਇੰਨਾਂ ਕਮਜ਼ੋਰ ਕਰ ਦੇਵੇਗੀ ਕਿ ਆਉਣ ਵਾਲੇ ਸਮੇਂ ਵਿੱਚ ਜਿਊਣਾ ਦੁਸ਼ਵਾਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਤੇ ਪੂੰਜੀਪਤੀਆਂ ਦਾ ਗੁਲਾਮ ਬਣਾ ਦੇਣਾ ਚਾਹੁੰਦੀ ਹੈ ਪਰ ਦੇਸ਼ ਵਾਸੀ ਜਾਗਰੂਕ ਹੋ ਚੁੱਕੇ ਹਨ ਅਤੇ ਦਿੱਲੀ ਵਿਖੇ ਕਿਸਾਨੀ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦਿੰਦੇ ਹੋਏ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਪੂਰੀ ਤਨਦੇਹੀ ਨਾਲ ਆਪਣਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੇ ਦੇਸ਼ ਦਾ ਭਲਾ ਚਾਹੁੰਦੀ ਹੈ ਤਾਂ ਉਹ ਜਲਦ ਤੋਂ ਜਲਦ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਵਾਪਸ ਲਵੇ ਨਹੀਂ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣ ਲਈ ਤਿਆਰ ਰਹੇ।ਇਸ ਮੌਕੇ ਜਰਨੈਲ ਸਿੰਘ, ਬਲਜਿੰਦਰ ਸਿੰਘ, ਮਾਸਟਰ ਸਵਰਨ ਸਿੰਘ, ਹਰਭਜਨ ਸਿੰਘ, ਕੇਵਲ ਸਿੰਘ, ਖੁਸਵੰਤ ਸਿੰਘ ਬਡਿਆਲ, ਜਗਜੀਤ ਸਿੰਘ, ਮਹਿੰਦਰ ਸਿੰਘ, ਰਣਜੀਤ ਸਿੰਘ, ਰਮਾਕਾਤ,ਹਰਪ੍ਰੀਤ ਸਿੰਘ, ਸੇਵਾ ਸਿੰਘ, ਤਰਸੇਮ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

Related posts

Leave a Reply