ਮਿਸ਼ਨ ਫਤਿਹ; ਹੁਣ ਤੱਕ ਲਏ ਗਏ ਸੈਂਪਲਾਂ ‘ਚੋਂ 2650 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ

ਮਿਸ਼ਨ ਫਤਿਹ; ਹੁਣ ਤੱਕ ਲਏ ਗਏ ਸੈਂਪਲਾਂ ‘ਚੋਂ 2650 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ
-112 ਵਿਅਕਤੀਆਂ ਨੇ ਕੋਰੋਨਾ ‘ਤੇ ਪਾਈ ਫਤਿਹ
ਹੁਸ਼ਿਆਰਪੁਰ, 4 ਜੂਨ  : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ•ੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿਚੋਂ 2650 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 112 ਵਿਅਕਤੀਆਂ ਨੇ ਕੋਰੋਨਾ ਖਿਲਾਫ ਫਤਿਹ ਪਾ ਲਈ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਫਤਿਹ’ ਤਹਿਤ ਜਿੱਥੇ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਉਥੇ ਮਾਸਕ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਲਾਗ ਰਾਹੀਂ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਮਾਸਕ, ਸੈਨੀਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
              ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 3323 ਸੈਂਪਲ ਲਏ ਗਏ ਹਨ, ਜਿਨ•ਾਂ ਵਿਚੋਂ 2650 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 512 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਅੱਜ ਇਕ ਹੋਰ ਪੋਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਿਸ ਨਾਲ ਹੁਣ ਤੱਕ ਪੋਜ਼ੀਟਿਵ ਕੇਸਾਂ ਦੀ ਗਿਣਤੀ 135 ਹੋ ਗਈ ਹੈ, ਜਿਨ•ਾਂ ਵਿੱਚੋਂ 112 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਮੌਜੂਦਾ ਤੌਰ ‘ਤੇ 18 ਐਕਟਿਵ ਕੇਸ ਹਨ। ਉਨ•ਾਂ ਕਿਹਾ ਕਿ ਉਕਤ ਤੋਂ ਇਲਾਵਾ ਇਨਵੈਲਿਡ ਸੈਂਪਲ ਵੀ ਸਾਹਮਣੇ ਆਏ ਹਨ। ਉਨ•ਾਂ ਦੱਸਿਆ ਕਿ ਅੱਜ ਜਿਹੜਾ ਪੋਜ਼ੀਟਿਵ ਕੇਸ ਸਾਹਮਣੇ ਆਇਆ ਹੈ, ਉਹ ਕਪੂਰਥਲਾ ਤੋਂ ਰਿਪੋਰਟ ਹੋਇਆ ਹੈ ਅਤੇ ਇਹ ਕੇਸ ਸਬ-ਡਵੀਜ਼ਨ ਦਸੂਹਾ ਨਾਲ ਸਬੰਧਤ ਹਨ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ ਅੱਜ 302 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।    

Related posts

Leave a Reply