ਮਿਸ਼ਨ ਫਤਿਹ’ਤਹਿਤ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ

ਮਿਸ਼ਨ ਫਤਿਹ’ਤਹਿਤ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ


ਗੁਰਦਾਸਪੁਰ, 2 ਜੂਨ ( ਅਸ਼ਵਨੀ ) : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਕੋਵਿਡ-19 ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ‘ਮਿਸ਼ਨ ਫ਼ਤਿਹ’ ਦਾ ਅਗਾਜ਼ ਕੀਤਾ ਗਿਆ ਹੈ, ਜਿਸ ਤਹਿਤ ਮਹਾਂਮਾਰੀ ਸਬੰਧੀ ਲੋਕਾਂ ਨੂੰ ਵਿਆਪਕ ਪੱਧਰ ਉਤੇ ਜਾਗਰੂਕ ਕੀਤਾ ਜਾਵੇਗਾ ਅਤੇ ਜ਼ਿਲੇ ਭਰ ਅੰਦਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵੱਖ-ਵੱਖ ਪੱਧਰ ਤੇ ਜਾਗਰੂਕ ਕੀਤਾ ਜਾਵੇਗਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਜਾਨਲੇਵਾ ਵਾਇਰਸ ਹੈ ਅਤੇ ਜੇਕਰ ਹਰ ਵਿਅਕਤੀ ਇਸ ਵਾਇਰਸ ਨੂੰ ਖਤਮ ਕਰਨ ਵਿੱਚ ਸਹਿਯੋਗ ਕਰੇ ਤਾਂ ਅਸਾਨੀ ਨਾਲ ਕੋਰੋਨਾ ਦੀ ਜੰਗ ਜਿੱਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਲੋਕ ਆਪਣੇ ਰੋਜ਼ਮਰਾਂ ਦੇ ਕੰਮਾਂ-ਕਾਰਾਂ ਦੀ ਲਈ ਘਰ ਤੋਂ ਬਾਹਰ ਆ ਰਹੇ ਹਨ, ਅਜਿਹੇ ਵਿੱਚ ਹਰ ਵਿਅਕਤੀ ਦੀ ਜਿੰਮੇਵਾਰੀ ਪਹਿਲਾਂ ਨਾਲੋਂ ਵੀ ਵੱਧ ਜਾਂਦੀ ਹੈ ਕਿ ਉਹ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਕਰੇ।

ਮਿਸ਼ਨ ਫਤਿਹ’ਤਹਿਤ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਪਾਇਆ ਜਾਵੇ ਅਤੇ ਉਚਿਤ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨਾਂ ਕਿਹਾ ਕਿ ਜਨਤਕ ਥਾਂ ‘ਤੇ ਥੁੱਕਣ ਦੀ ਵੀ ਮਨਾਹੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਲੋਕ ਘਰਾਂ ਵਿਚ ਰਹਿਣ ਨੂੰ ਤਰਜੀਹ ਦੇਣ ਅਤੇ ਜਰੂਰੀ ਕੰਮ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣ ਅਤੇ ਉਸ ਸਮੇਂ ਮਾਸਕ ਦੀ ਲਾਜ਼ਮੀ ਤੌਰ ‘ਤੇ ਵਰਤੋਂ ਯਕੀਨੀ ਬਣਾਏ ਜਾਵੇ। ਉਨਾਂ ਕਿਹਾ ਕਿ ਸ਼ੋਸਲ ਡਿਸਟੈਂਸ ਮੈਨਟੇਨ ਰੱਖਕੇ ਕੋਰੋਨਾ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

Related posts

Leave a Reply