ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਣਨ ਨਾਲ ਵਿਰੋਧੀਆਂ ਦੀ ਸੋਚ ਤੇ ਕਾਂਗਰਸ ਪਾਰਟੀ ਨੇ ਛੱਕਾ ਮਾਰਿਆ : ਵਿਧਾਇਕ ਜੁਗਿੰਦਰ ਪਾਲ

ਚਰਨਜੀਤ ਸਿੰਘ ਚੰਨੀ,  ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਪਾਰਟੀ ਮਜ਼ਬੂਤ ​​ਹੋਵੇਗੀ: ਵਿਧਾਇਕ ਜੁਗਿੰਦਰ ਪਾਲ
 
 ਪਠਾਨਕੋਟ/ਸੁਜਾਨਪੁਰ 20 ਸਤੰਬਰ(ਰਾਜਿੰਦਰ ਸਿੰਘ ਰਾਜਨ, ਅਵਿਨਾਸ਼) ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਸ੍ਰ: ਚਰਨਜੀਤ ਸਿੰਘ ਚੰਨੀ, ਪੰਜਾਬ ਦੇ ਮੁੱਖ ਮੰਤਰੀ ਬਣਨਾ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਮਜ਼ਬੂਤ ​​ਹੋਵੇਗੀ। ਵਿਧਾਇਕ ਨੇ ਕਿਹਾ ਕਿ ਹਿੰਦੁਸਤਾਨ-ਪਾਕਿਸਤਾਨ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਕਿਸੇ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਚੁਣਿਆ ਗਿਆ ਹੈ। ਪੰਜਾਬ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਹਾਈ ਕਮਾਂਡ ਨੇ ਡੂੰਘੀ ਸੋਚ ਤੇ ਚਲਦਿਆਂ ਸਧਾਰਨ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਚਰਨਜੀਤ ਸਿੰਘ ਚੰਨੀ  ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ ।
 
ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ ਜ਼ੋ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਣਨ ਨਾਲ ਵਿਰੋਧੀਆਂ ਦੀ ਸੋਚ ਤੇ ਕਾਂਗਰਸ ਪਾਰਟੀ ਨੇ ਛੱਕਾ ਮਾਰਿਆ ਹੈ। ਉਹਨਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਆਖਦੀਆ ਸਨ ਕਿ ਅਸੀਂ ਸੱਤਾ ਵਿਚ ਆਏ ਤਾਂ ਪੰਜਾਬ ਦਾ ਉਪ ਮੁੱਖ ਮੰਤਰੀ ਦਲਿਤ ਹੋਵੇਗਾ ਜਦੋਂ ਕਿ ਕਾਂਗਰਸ ਹਾਈਕਮਾਂਡ ਵਲੋਂ ਦਲਿਤ ਭਾਈਚਾਰੇ  ਦਾ ਮੁੱਖ ਮੰਤਰੀ ਬਣਾ ਕੇ ਵਿਰੋਧੀ ਪਾਰਟੀਆਂ ਦੀ ਬੋਲਣੀ ਬੰਦ ਕਰ ਦਿੱਤੀ ਹੈ।  ਉਨ੍ਹਾਂ  ਕਿਹਾ ਪੰਜਾਬ ਦੇ ਮੁੱਖ ਮੰਤਰੀ ਦਲਿਤ ਭਾਈਚਾਰੇ ਦੇ ਸ੍ਰ: ਚਰਨਜੀਤ ਸਿੰਘ ਬਣਨ ਨਾਲ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ । ਮਿਸ਼ਨ 2022 ਅਧੀਨ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ।

Related posts

Leave a Reply