ਯੂਥ ਕਾਂਗਰਸ ਦੇ ਅਹੁਦੇਦਾਰਾਂ ਨੇ ਐਸ ਐਸ ਨੂੰ ਮਿਲ ਕੇ ਮੰਗ ਕੀਤੀ ਕਿ ਬਲਜੀਤ ਸਿੰਘ ਪਾਹੜਾ ਨੂੰ ਧਮਕੀਆਂ ਦੇਣ ਵਾਲੇ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ 

ਯੂਥ ਕਾਂਗਰਸ ਦੇ ਅਹੁਦੇਦਾਰਾਂ ਨੇ ਐਸ ਐਸ ਨੂੰ ਮਿਲ ਕੇ ਮੰਗ ਕੀਤੀ ਕਿ ਬਲਜੀਤ ਸਿੰਘ ਪਾਹੜਾ ਨੂੰ ਧਮਕੀਆਂ ਦੇਣ ਵਾਲੇ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ 
ਗੁਰਦਾਸਪੁਰ 19 ਜੁਲਾਈ ( ਅਸ਼ਵਨੀ ) :– ਬੀਤੇ ਦਿਨੀ ਕੁਝ ਪਹਿਲਾ ਕੁਝ ਸ਼ਰਾਰਤੀ ਅਨਸਰਾਂ ਵਲੋਂ ਸਥਾਨਕ ਵਿਧਾਇਕ ਵਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਯੂਥ ਕਾਂਗਰਸ ਦੇ ਜਿਲਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਸ਼ੋਸ਼ਲ ਮੀਡੀਆ ਤੇ ਲਾਈਵ ਹੋਕੇ ਸਰੇਆਮ ਧਮਕੀਆ ਦਿੱਤੀਆ ਗਈਆ ਸਨ ਇਸ ਸਬੰਧ ਵਿੱਚ ਅੱਜ ਸਾਗਰ ਸ਼ਰਮਾ ਸੋਸ਼ਲ ਮੀਡੀਆ ਇੰਚਾਰਜ ਯੂਥ ਕਾਂਗਰਸ ਦੀ ਅਗਵਾਈ ਵਿੱਚ  ਯੂਥ ਕਾਂਗਰਸ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਐਸ ਐਸ ਪੀ ਗੁਰਦਾਸਪੁਰ ਡਾਕਟਰ ਨਾਨਕ ਸਿੰਘ ਨੂੰ ਮਿਲਿਆ ਤੇ ਮੰਗ ਪੱਤਰ ਦਿੱਤਾ ਕਿ ਧਮਕੀਆਂ ਦੇਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ।

ਪੁਲਿਸ ਮੁਖੀ ਨੇ ਯੂਥ ਕਾਂਗਰਸੀ ਆਗੂਆਂ ਨੂੰ ਯਕੀਨ ਦਿਵਾਇਆ ਕਿ ਜੇਹੜੇ ਵੀ ਦੋਸ਼ਿਆਂ ਨੇ ਏਹ ਸ਼ਰਮਨਾਕ ਹਰਕਤ ਕੀਤੀ ਹੈ ਉਹਨਾਂ ਨੂੰ ਜਲਦ ਹੀ ਗ੍ਰਿਫਤਾਰ ਕਰਕੇ ਪੂਰੇ ਮਾਮਲੇ ਦੀ ਤਹਿ ਤਕ ਜਾਂਚ ਕੀਤੀ ਜਾਵੇਗੀ ਯੂਥ ਕਾਂਗਰਸ ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਦੋਸ਼ੀ ਜਲਦ ਗ੍ਰਿਫਤਾਰ ਨਾ ਕੀਤੇ ਗਏ ਤਾਂ ਯੂਥ ਕਾਂਗਰਸ ਵਲੋਂ ਆਉਣ ਵਾਲੇ ਦਿਨਾਂ ਵਿੱਚ ਵਡੇ ਪੱਧਰ ਤੇ ਧਰਨੇ ਪ੍ਰਦਰਸ਼ਨ ਕੀਤੇ ਜਾਨਗੇ ਕਿਉਕਿ ਅਜਿਹੇ ਅਨਸਰਾਂ ਨੂੰ ਨੱਥ ਪਾਉਣਾ ਬਹੁਤ ਜਰੂਰੀ ਹੈ ਨਹੀ ਤਾਂ ਇਹ ਸਮਾਜ ਲਈ ਵੱਡਾ ਖਤਰਾ ਬਣ ਸਕਦੇ ਹਨ ।

 

Related posts

Leave a Reply