ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ ਐੱਫਆਈਆਰ ਦਰਜ

ਪੰਜਾਬ / ਬੈਂਗਲੁਰੂ : ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ‘ਤੇ ਕਾਂਗਰਸ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਕਾਂਗਰਸ ਨੇਤਾਵਾਂ ਨੇ ਰਵਨੀਤ ਬਿੱਟੂ ਦੇ ਖਿਲਾਫ ਬੈਂਗਲੁਰੂ ਦੇ ਹਾਈ ਗਰਾਉਂਡ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

 ਇਹ ਸਾਰਾ ਵਿਵਾਦ ਰਾਹੁਲ ਗਾਂਧੀ ਵੱਲੋਂ ਅਮਰੀਕਾ ‘ਚ ਸਿੱਖ ਭਾਈਚਾਰੇ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਹੈ, ਜਿਸ ‘ਤੇ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ  ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਵੀ ਕਿਹਾ ਸੀ। ।ਉਨ੍ਹਾਂ ਕਿਹਾ ਸੀ ਕਿ ਅੱਜ ਦੇਸ਼ ਨੂੰ ਵੰਡਣ ਵਾਲੇ, ਬੰਬ ਅਤੇ ਗੋਲਾ ਬਾਰੂਦ ਵਰਤਣ ਵਾਲੇ, ਰੇਲ ਗੱਡੀਆਂ ਵਿੱਚ ਧਮਾਕੇ ਕਰਨ ਵਾਲੇ ਰਾਹੁਲ ਦੇ ਸਮਰਥਨ ਵਿੱਚ ਖੜ੍ਹੇ ਹਨ। 

ਕੇਂਦਰੀ ਮੰਤਰੀ ਦੇ ਇਸ ਬਿਆਨ ‘ਤੇ ਕਾਂਗਰਸ ਨੇ ਮੁਆਫੀ ਮੰਗਣ ਦੀ ਮੰਗ ਕੀਤੀ ਸੀ। ਇਸ ‘ਤੇ ਰਵਨੀਤ ਬਿੱਟੂ ਨੇ ਮਾਫ਼ੀ ਮੰਗਣ ਤੋਂ ਸਾਫ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਰਾਹੁਲ ਗਾਂਧੀ ‘ਤੇ ਹਮਲੇ ਦਾ ਉਨ੍ਹਾਂ ਨੂੰ ਕੋਈ ਪਛਤਾਵਾ ਨਹੀਂ ਹੈ ਅਤੇ ਉਹ ਮਾਫ਼ੀ ਨਹੀਂ ਮੰਗਣਗੇ। 

1000
2567

Related posts

Leave a Reply