ਰੋਡਵੇਜ਼ ਵਿੱਚ ਠੇਕੇ ਤੇ ਕੰਮ ਕਰ ਰਹੇ ਡਰਾਈਵਰਾਂ ਤੇ ਮੁਲਾਜ਼ਮਾਂ ਦਾ ਪੰਜਾਹ ਲੱਖ ਦਾ ਬੀਮਾ ਕੀਤਾ ਜਾਵੇ – ਦਵਿੰਦਰ ਕੁਮਾਰ April 8, 2020April 8, 2020 Adesh Parminder Singh ਪਠਾਨਕੋਟ (ਬਿਊਰੋ ਚੀਫ ਰਾਜਿੰਦਰ ਰਾਜਨ ) ਪੰਜਾਬ ਰੋਡਵੇਜ਼ ਪਠਾਨਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਪੰਜਾਬ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਲੋਕ ਕਰਫਿਊ ਤੇ LOCK DOWN ਦੇ ਚੱਲਦਿਆਂ ਪਠਾਨਕੋਟ ਦੀ CHAKKI PULL, MADAUPUR, MEERTHAL ਕੋਲ ਇਕੱਠੇ ਹੋ ਗਏ, ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਘਰ ਪਹੁੰਚਣ ਲਈ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਪਠਾਨਕੋਟ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਨੇ ਇਨ੍ਹਾਂ ਯਾਤਰੀਆਂ ਨੂੰ ਆਪਣੀ ਆਪਣੇ ਸੂਬੇ ਵਿੱਚ ਵੜਨ ਤੋਂ ਇਨਕਾਰ ਕਰ ਦਿੱਤਾ ਗਿਆ, ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਇਨ੍ਹਾਂ ਲੋਕਾਂ ਦੀ ਸਹਾਇਤਾ ਲਈ ਪੰਜਾਬ ਰੋਡਵੇਜ਼ ਦੇ ਕਰਮਚਾਰੀ ਦੀ DUTY ਲਗਾਈ ਗਈ ਸੀ ਜਿਸ ਨੂੰ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਹੈ. ਇਸ ਦੌਰਾਨ ਰੋਡਵੇਜ਼ ਦੇ ਕਰਮਚਾਰੀਆਂ ਤੇ ਡਰਾਈਵਰਾਂ ਵੱਲੋਂ ਬੱਸਾਂ ਨੂੰ ਛਿੜਕਾਅ ਕਰਕੇ ਸੈਨੇਟਰਜ਼ ਕੀਤਾ ਜਾਂਦਾ ਹੈ ਤੇ ਫਿਰ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਕਰੂਨਾ ਵਾਇਰਸ ਤੋਂ, ਲੋਕਾਂ ਨੂੰ ਸੁਰੱਖਿਅਤ ਇੱਕ ਥਾਂ ਤੋਂ ਦੂਜੇ ਥਾਂ ਤੇ ਭੇਜਿਆ ਜਾ ਰਿਹਾ ਹੈ. ਇਸ ਸਬੰਧ ਵਿੱਚ ਦਵਿੰਦਰ ਵਰਮਾ ਨੇ ਦੱਸਿਆ ਕਿ ਰੋਡਵੇਜ਼ ਦੇ ਕਰਮਚਾਰੀ ਤੇ ਡਰਾਈਵਰ ਵੀ ਪੰਜਾਬ ਪੁਲਸ ਦੇ ਮੁਲਾਜ਼ਮਾਂ ਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਾਂਗ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਜਿਸ ਤਰ੍ਹਾਂ ਸਿਹਤ ਕਰਮੀਆਂ ਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਸਰਕਾਰ ਨੇ ਪੰਜਾਹ ਲੱਖ ਦੇ ਬੀਮੇ ਦ ਐਲਾਨ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਅਤੇ ਡਰਾਈਵਰਾਂ ਨੂੰ ਵੀ ਪੰਜਾਹ ਲੱਖ ਦੇ ਬੀਮੇ ਦੀ ਸਹੂਲਤ ਦਿੱਤੀ ਜਾਵੇ. Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...