ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਛਬੀਲ ਲਗਾਈ

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਛਬੀਲ ਲਗਾਈ

ਬਟਾਲਾ 19 ਜੂਨ (GAGANDEEP SINGH):

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਥਾਨਕ ਧਰਮਪੁਰਾ ਕਲੋਨੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਠੰਡੇ ਮਿੱਠੇ ਜਲ੍ਹ ਦੀ ਛਬੀਲ ਲਗਾਈ ਗਈ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਹਰਭਜਨ ਸਿੰਘ ਸੇਖੋਂ ਨੇ ਦੱਸਿਆ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪੰਜਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ .

ਜਿਸ ਵਿੱਚ ਲਾਇਨਜ ਕਲੱਬ 321 ਡੀ ਦੇ ਗਵਰਨਰ ਲਾਇਨ ਹਰਦੀਪ ਸਿੰਘ ਖੜਕਾ , ਰੀਜਨ ਚੇਅਰਮੈਨ ਲਾਇਨ ਭਾਰਤ ਭੂਸ਼ਨ , ਰੀਜਨ ਚੇਅਰਮੈਨ ਲਾਇਨ ਰਵਿੰਦਰ ਸੋਨੀ , ਸੀਨੀ: ਲਾਈਨ ਹਰਵੰਤ ਮਹਾਜਨ , ਜ਼ੋਨ ਚੇਅਰਮੈਨ ਲਾਇਨ ਯੋਗੇਸ਼ ਬੇਰੀ , ਜ਼ੋਨ ਚੇਅਰਮੈਨ ਹੈਪੀ ਗੁਪਤਾ , ਜ਼ੋਨ ਚੇਅਰਮੈਨ ਲਾਇਨ ਲਾਇਨ ਕਮਲਜੀਤ ਸਿੰਘ ਮਠਾਰੂ, ਡ੍ਰਿਸ਼ਟਿਕ ਪੀ.ਆਰ.ਓ. ਲਾਇਨ ਤ੍ਰਿਲੋਕ ਸਿੰਘ ਬੁਮਰਾ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਛਬੀਲ ਵਿੱਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਗਵਰਨਰ ਲਾਇਨ ਹਰਦੀਪ ਸਿੰਘ ਖੜਕਾ ਨੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਦੀ ਤਾਰੀਫ਼ ਕਰਦੇ ਹੋਏ ਭਵਿੱਖ ਵਿੱਚ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਲਾਇਨ ਅਹੁੱਦੇਦਾਰਾਂ ਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਤੇ ਸਮਾਜਿਕ ਕਾਰਜਾਂ ਦੀ ਯੋਜਨਾਬੰਦੀ ਕੀਤੀ। ਇਸ ਮੌਕੇ ਕਲੱਬ ਦੇ ਸਕੱਤਰ ਬਰਿੰਦਰ ਸਿੰਘ ਅਠਵਾਲ , ਖ਼ਜ਼ਾਨਚੀ ਪਰਵਿੰਦਰ ਸਿੰਘ ਗੋਰਾਇਆ , ਪੀ.ਆਰ.ਓ. ਗਗਨਦੀਪ ਸਿੰਘ ਹਾਜ਼ਰ ਸਨ।

Related posts

Leave a Reply