ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ‘ਚ ਮਾਰੇ ਗਏ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ, ਉਸਦੇ ਘਰ ਕੀਤੀ ਰੇਡ, ਭਰਾ ਨੂੰ ਪੁੱਛਗਿੱਛ ਲਈ ਹਿਰਾਸਤ ਚ ਲਿਆ

ਚੰਡੀਗੜ੍ਹ :  ਲੁਧਿਆਣਾ ਕੋਰਟ ਕੰਪਲੈਕਸ ਚ ਹੋਏ ਧਮਾਕੇ ਚ ਮਾਰੇ ਗਏ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋ ਹੈ ਜੋ ਕਿ ਖੰਨਾ ਦਾ ਰਹਿਣ ਵਾਲਾ ਸੀ। ਗਗਨਦੀਪ ਪੁਲਿਸ ‘ਚ ਹੈੱਡ ਕਾਂਸਟੇਬਲ ਸੀ। ਉਸ ਨੂੰ ਡਰੱਗ ਲਿੰਕ ਕੇਸ ਚ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ 2019 ਵਿਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਘਟਨਾ ਤੋਂ ਜਾਣੂ ਲੋਕਾਂ ਨੇ ਦੱਸਿਆ ਕਿ ਗਗਨਦੀਪ ਨੂੰ ਇਸ ਸਾਲ ਸਤੰਬਰ ਵਿਚ ਰਿਹਾਅ ਕੀਤਾ ਗਿਆ ਸੀ। ਪੁਲਿਸ ਨੇ ਦੇਰ ਰਾਤ ਗਗਨਦੀਪ ਦੇ ਘਰ ਕੀਤੀ ਰੇਡ ਅਤੇ ਉਸਦੇ ਭਰਾ ਨੂੰ ਪੁੱਛਗਿੱਛ ਲਈ ਹਿਰਾਸਤ ਚ ਲਿਆ ਹੈ। 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ ਚ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਜਾਂਚ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੈ ਤਾਂ ਜੋ ਇਸ ਦੇ ਪਿੱਛੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਚੰਨੀ ਨੇ ਕਿਹਾ ਕਿ ਧਮਾਕੇ ਤੋਂ ਕੁਝ ਘੰਟਿਆਂ ਬਾਅਦ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ। ਇਸ ਤੋਂ ਬਾਅਦ ਕੇਂਦਰ ਨੇ ਬੰਬ ਧਮਾਕੇ ਦੀ ਜਾਂਚ ਲਈ ਕੁਝ ਟੀਮਾਂ ਪੰਜਾਬ ਭੇਜੀਆਂ ਹਨ। 

ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ਚ ਵੀਰਵਾਰ ਨੂੰ ਹੋਏ ਧਮਾਕੇ ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਸਨ ।

watch video and pls subscribe channel

Related posts

Leave a Reply