ਲੋਕ ਕਰਨ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ-ਸਹਾਇਕ ਕਮਿਸ਼ਨਰ ਜਨਰਲ

ਪਠਾਨਕੋਟ, 21 ਅਪ੍ਰੈਲ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ)   ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਜਰੂਰੀ ਹੈ ਕਿ ਅਸੀਂ ਸੋਸਲ ਡਿਸਟੈਂਸ ਦਾ ਧਿਆਨ ਰੱਖੀਏ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰੀਏ। ਇਹ ਪ੍ਰਗਟਾਵਾ ਸ. ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਪਠਾਨਕੋਟ ਨੇ ਕੀਤਾ।
ਉਨ•ਾਂ ਦੱਸਿਆ ਕਿ ਜਿਲ•ਾ ਪ੍ਰਸਾਸਨ ਵੱਲੋਂ ਕਰਫਿਓ ਦੋਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿੱਕਲਣ ਦੀ ਹਦਾਇਤ ਕੀਤੀ ਜਾ ਰਹੀ ਹੈ। ਸਾਡਾ ਫਰਜ ਬਣਦਾ ਹੈ ਕਿ ਅਸੀਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਵਾਈਰਸ ਦੀ ਚੈਨ ਨੂੰ ਤੋੜਿਆ ਜਾ ਸਕੇ। ਉਨ•ਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਘਰ ਵਿਚ ਰਹਿ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ। ਉਨਾਂ ਨਾਲ ਹੀ ਦੱਸਿਆ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਨੂੰ 14 ਦਿਨ ਲਈ ਆਈਸੋਲੇਟ ਕਰਕੇ ਰੱਖਿਆ ਜਾਂਦਾ ਹੈ ਤਾਂ ਜੋ ਇਸ ਬਿਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨ•ਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਬਾਹਰੋਂ ਆਏ ਵਿਅਕਤੀਆਂ ਦੀ ਸੂਚਨਾ ਦੇਣਾ ਆਪਣਾ ਫਰਜ਼ ਸਮਝਣ ਤਾਂ ਜੋ ਉਨਾਂ ਦਾ ਚੈੱਕਅਪ ਕਰਕੇ ਉਨ•ਾਂ ਦੀ ਅਤੇ ਉਨਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਇਸ ਸਬੰਧੀ ਲੋਕਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ•ਾਂ ਕਿਹਾ ਕਿ ਲੋਕ ਬਾਹਰ ਨਾ ਨਿਕਲਣ ਇਸ ਲਈ ਜੋ ਅਤਿ ਜਰੂਰੀ ਕਾਰਜ ਹਨ ਜਿਵੈ ਕੋਈ ਦਵਾਈ ਆਦਿ ਲੈਣ ਬਾਰੇ ਜਾਂ ਕੋਈ ਹੋਰ ਜਰੂਰੀ ਕਾਰਜ ਸਬੰਧੀ ਪਾਸ ਲੈਣ ਲਈ ਲੋਕਾਂ ਨੂੰ ਆਨ ਲਾਈਨ ਕਰਫਿਓ ਪਾਸ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਜਿਲ•ਾ ਪ੍ਰਸਾਸਨ ਵੱਲੋਂ ਆਨ ਲਾਈਨ ਆਈ ਅਰਜੀ ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਉਨ•ਾਂ ਕਿਹਾ ਕਿ ਘਰ•ਾਂ ਅੰਦਰ ਰਹੋ ਅਤੇ ਸੁਰੱਖਿਅਤ ਰਹੋ।

Related posts

Leave a Reply