ਵੱਡੀ ਖ਼ਬਰ : #amritpal case : ਦੇਰ ਰਾਤ ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਨੂੰ ਪੰਜਾਬ ਪੁਲਿਸ ਦੇ 700 ਤੋਂ ਵੱਧ ਜਵਾਨਾਂ ਨੇ ਘੇਰ ਲਿਆ, ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦਾ ਸ਼ੱਕ, ਕਾਰ ਬਰਾਮਦ

ਹੁਸ਼ਿਆਰਪੁਰ :  ਦੇਰ ਰਾਤ ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਨੂੰ ਪੰਜਾਬ ਪੁਲਿਸ ਦੇ 700 ਤੋਂ ਵੱਧ ਜਵਾਨਾਂ ਨੇ ਘੇਰ ਲਿਆ ਅਤੇ ਹਰ ਪਾਸੇ ਬੈਰੀਕੇਡ ਲਗਾ ਦਿੱਤੇ। ਕਾਊਂਟਰ ਇੰਟੈਲੀਜੈਂਸ ਅਨੁਸਾਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦਾ ਸ਼ੱਕ ਸੀ।

ਫਗਵਾੜਾ ਤੋਂ ਹੁਸ਼ਿਆਰਪੁਰ ਤੱਕ ਪੁਲਿਸ ਨੇ ਕਾਰ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਕਾਰ ‘ਚ ਸਵਾਰ ਚਾਰ ਵਿਅਕਤੀ ਪਿੰਡ ਮਨਰਾਇਆਂ ਦੇ ਇੱਕ ਗੁਰਦੁਆਰਾ ਸਾਹਿਬ ਨੇੜੇ ਪਹੁੰਚੇ ਅਤੇ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਏ। ਰਾਤ ਇੱਕ ਵਜੇ ਤੱਕ ਪੁਲਿਸ ਪਿੰਡ ਦੇ ਹਰ ਘਰ ਦੀ ਤਲਾਸ਼ੀ ਲੈ ਰਹੀ ਸੀ।

ਜਾਣਕਾਰੀ ਅਨੁਸਾਰ  ਅਨੁਸਾਰ ਫਗਵਾੜਾ ਤੋਂ 2 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ 4 ਜ਼ਿਲਿਆਂ ਦੀ ਪੁਲਿਸ ਅਤੇ ਫੌਜ ਦੇ ਜਵਾਨ ਤਲਾਸ਼ ‘ਚ ਲੱਗੇ ਹੋਏ ਹਨ। ਦੇਰ ਰਾਤ ਅੰਮ੍ਰਿਤਸਰ ਤੋਂ ਵੀ ਪੁਲਿਸ ਬੁਲਾਈ ਗਈ। ਇਸ ਮੌਕੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਹਾਜ਼ਰ ਸਨ।

ਰਾਤ 12 ਵਜੇ ਤੋਂ ਬਾਅਦ ਜਹਾਨ ਖੇਲ ਅਕੈਡਮੀ ਤੋਂ 200 ਹੋਰ ਜਵਾਨਾਂ ਨੂੰ ਬੁਲਾਇਆ ਗਿਆ। ਪੁਲਿਸ ਨੇ ਇਨੋਵਾ ਕਾਰ ਬਰਾਮਦ ਕਰ ਲਈ ਹੈ। 

 

please subscribe channel
please subscribe channel

Related posts

Leave a Reply