ਵੱਡੀ ਖ਼ਬਰ : ਅੰਮ੍ਰਿਤਪਾਲ ਖਿਲਾਫ ਕਾਰਵਾਈ ਤੋਂ ਬਾਅਦ ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ 

CDT News: ਪੰਜਾਬ ‘ਚ ‘ਵਾਰਿਸ ਪੰਜਾਬ ਦੇ’  ਖਿਲਾਫ ਐਕਸ਼ਨ ਮਗਰੋਂ ਵਿਦੇਸ਼ ਰਹਿੰਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚਿਆਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ। 

ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਤੇ ਗਾਲੀ ਗਲੋਚ ਕੀਤਾ ਗਿਆ।  ਸੀਰਤ ਕੌਰ ਭਗਵੰਤ ਮਾਨ ਦੀ ਪਹਿਲੀ ਪਤਨੀ ਦੀ ਬੇਟੀ ਹੈ। ਉਹ ਅਮਰੀਕਾ ‘ਚ ਮਾਂ ਤੇ ਭਰਾ ਦਿਲਸ਼ਾਨ ਨਾਲ ਰਹਿੰਦੀ ਹੈ। ਸੀਐਮ ਮਾਨ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ।

#CM Bhagwant Mann

ਐਡਵੋਕੇਟ ਹਰਮੀਤ ਕੌਰ ਬਰਾੜ ਨੇ ਦਾਅਵਾ ਕੀਤਾ ਹੈ ਕਿ ਸੀਰਤ ਕੌਰ ਮਾਨ ਨੂੰ ਇੱਕ ਨਹੀਂ ਸਗੋਂ ਵੱਖ-ਵੱਖ ਨੰਬਰਾਂ ਤੋਂ ਤਿੰਨ ਵਾਰ ਫੋਨ ਕੀਤੇ ਗਏ। ਤਿੰਨੇ ਵਾਰ ਮੁੱਖ ਮੰਤਰੀ ਦੀ ਬੇਟੀ ਸੀਰਤ ਨੂੰ ਗਾਲਾਂ ਕੱਢੀਆਂ ਗਈਆਂ। ਭਗਵੰਤ ਮਾਨ ਦੀ ਧੀ ਨੂੰ ਜਿਨ੍ਹਾਂ ਨੰਬਰਾਂ ਤੋਂ ਕਾਲਾਂ ਆਈਆਂ, ਉਨ੍ਹਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ।

 

Related posts

Leave a Reply