ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ February 24, 2023March 16, 2023 Adesh Parminder Singh ਅੰਮ੍ਰਿਤਸਰ : ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲਵਪ੍ਰੀਤ ਸਿੰਘ ਨੇ ਕਿਹਾ ਕਿ ਇਕ ਸਿੱਖ ਹੋਣ ਦੇ ਨਾ ’ਤੇ ਅਧਿਕਾਰੀਆਂ ਨੇ ਪੂਰਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਰਬਾਰ ਸਾਹਿਬ ਜਾਣਗੇ ਅਤੇ ਵਹਿਗੁਰੂ ਦਾ ਸ਼ੁਕਰਾਨਾ ਕਰਨਗੇ। ਇਸ ਮੌਕੇ ਉਨ੍ਹਾਂ ਸਿੱਖ ਸੰਗਤ ਨੂੰ ਵੀ ਇਕਜੁੱਟ ਹੋਣ ਦੀ ਅਪੀਲ ਕੀਤੀ।ਜ਼ਿਕਰਯੋਗ ਹੈ ਕਿ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅੰਦੋਲਨ ਕੀਤਾ ਜਾ ਰਿਹਾ ਸੀ। ਬੀਤੇ ਕੱਲ੍ਹ ਅਜਨਾਲਾ ਵਿੱਚ ਇਕ ਵੱਡਾ ਹੰਗਾਮਾ ਵੀ ਹੋਇਆ ਸੀ। ਜਿਸ ਦੌਰਾਨ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਜੇਲ੍ਹ ਵਿੱਚ ਦਾਖਲ ਹੋ ਗਏ ਸਨ। ਇਸ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...